ਆਮ ਆਦਮੀ ਪਾਰਟੀ ਨੇ ਐਲਾਨ ਤੋਂ ਸਿਵਾਏ ਕੁਝ ਨਹੀਂ ਕੀਤਾ : ਦਲਜੀਤ ਸਿੰਘ ਚੀਮਾ

By  Ravinder Singh April 15th 2022 06:18 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਸਿਰਫ਼ ਪ੍ਰਾਪਤੀ ਇਹ ਹੈ ਕਿ ਉਨ੍ਹਾਂ ਨੂੰ ਸੱਤਾ ਸੰਭਾਲੇ ਨੂੰ ਇਕ ਮਹੀਨਾ ਪੂਰਾ ਹੋ ਗਿਆ। ਇਸ ਤੋਂ ਇਲਾਵਾ ਕੋਈ ਹੋਰ ਵੱਡੀ ਪ੍ਰਾਪਤੀ ਨਜ਼ਰ ਨਹੀਂ ਆ ਰਹੀ।

ਆਮ ਆਦਮੀ ਪਾਰਟੀ ਨੇ ਐਲਾਨ ਤੋਂ ਸਿਵਾਏ ਕੁਝ ਨਹੀਂ ਕੀਤਾ : ਦਲਜੀਤ ਸਿੰਘ ਚੀਮਾਉਨ੍ਹਾਂ ਨੇ ਕਿਹਾ ਕਿ ਇਕ ਮਹੀਨੇ ਦੇ ਅੰਦਰ-ਅੰਦਰ ਕੈਬਨਿਟ ਵੀ ਪੂਰੀ ਤਰ੍ਹਾਂ ਨਹੀਂ ਬਣਾ ਸਕੇ। ਇਹ ਵੀ ਆਮ ਆਦਮੀ ਪਾਰਟੀ ਉਤੇ ਵੱਡਾ ਸਵਾਲੀਆ ਨਿਸ਼ਾਨ ਹੈ। ਇਸ ਲਈ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਵਾਅਦੇ ਵੀ ਹਵਾ ਹੀ ਸਾਬਤ ਹੋ ਰਹੇ ਹਨ। ਚੋਣਾਂ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਸਭ ਤੋਂ ਪਹਿਲਾਂ ਸਿਆਹੀ ਨਾਲ ਸੂਬੇ ਦੇ ਵਿਕਾਸ, ਰੁਜ਼ਗਾਰ ਤੇ ਹੋਰ ਯੋਜਨਾ ਉਲੀਕੀਆਂ ਜਾਣਗੀਆਂ ਪਰ ਅਜਿਹਾ ਕੁਝ ਵੀ ਨਹੀਂ ਹੋਇਆ। ਇਸ ਲਈ ਸੂਬੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਕੋਲ ਬੀਐਸਐਫ ਦੀ ਅਧਿਕਾਰ ਘਟਾਏ ਵਧਾਏ ਜਾਣ ਦਾ ਮੁੱਦਾ ਵੀ ਨਹੀਂ ਚੁੱਕਿਆ ਹੈ ਜੋ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਵੱਡੀ ਨਾਕਾਮੀ ਹੈ।

ਆਮ ਆਦਮੀ ਪਾਰਟੀ ਨੇ ਐਲਾਨ ਤੋਂ ਸਿਵਾਏ ਕੁਝ ਨਹੀਂ ਕੀਤਾ : ਦਲਜੀਤ ਸਿੰਘ ਚੀਮਾਉਨ੍ਹਾਂ ਨੇ ਕਿਹਾ ਕਿ ਰਾਜ ਸਭਾ ਵਿਚ ਪੰਜਾਬੀਆਂ ਨੂੰ ਅਣਗੌਲਿਆ ਕਰਨਾ ਵੀ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਕਾਨੂੰਨੀ ਵਿਵਸਥਾ ਵੀ ਵਿਗੜੀ ਪਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਉਤੇ ਕੇਂਦਰ ਸਰਕਾਰ ਵੱਲੋਂ ਕੇਂਦਰ ਨਿਯਮ ਲਾਗੂ ਹੋ ਚੁੱਕੇ ਹਨ ਇਸ ਸਬੰਧੀ ਵੀ ਕੋਈ ਠੋਸ ਕਦਮ ਨਹੀਂ ਚੁੱਕੇ ਗਏ।

ਆਮ ਆਦਮੀ ਪਾਰਟੀ ਨੇ ਐਲਾਨ ਤੋਂ ਸਿਵਾਏ ਕੁਝ ਨਹੀਂ ਕੀਤਾ : ਦਲਜੀਤ ਸਿੰਘ ਚੀਮਾਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਉਹ ਹਰ ਰੋਜ਼ ਕਹਿੰਦੇ ਹਨ ਕਿ ਵੱਡਾ ਐਲਾਨ ਕੀਤਾ ਜਾਵੇਗਾ ਪਰ ਐਲਾਨ ਵਿਚੋਂ ਕੁਝ ਨਹੀਂ ਨਿਕਲ ਰਿਹਾ ਹੈ। ਇਸ ਲਈ ਸੂਬੇ ਦੀ ਭਲਾਈ ਤੇ ਸੂਬੇ ਦੇ ਲੋਕਾਂ ਦੀ ਭਲਾਈ ਯੋਜਨਾਵਾਂ ਬਣਾਈਆਂ ਜਾਣ।

ਇਹ ਵੀ ਪੜ੍ਹੋ : ਭਿਆਨਕ ਅੱਗ ਲੱਗਣ ਨਾਲ ਗ਼ਰੀਬਾਂ ਦੇ ਆਸ਼ਿਆਨੇ ਹੋਏ ਸੁਆਹ

Related Post