ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣਗੇ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ

By  Shanker Badra January 3rd 2019 08:39 PM

ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣਗੇ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ:ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪਿਛਲੇ ਸਮੇਂ ਤੋਂ ਵਿਆਹ ਕਰਵਾਉਣ ਦੀ ਆਰੰਭੀ ਲੜੀ ਤਹਿਤ ਹੁਣ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਕੌਮੀ ਕਾਰਜਕਾਰਨੀ ਮੈਂਬਰ 'ਆਪ' ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ।

Aam Aadmi Party MLA Prof Baljinder Kaur Wedding
ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣਗੇ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ

ਜਾਣਕਾਰੀ ਅਨੁਸਾਰ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਆਮ ਆਦਮੀ ਪਾਰਟੀ ਦੇ ਹੀ ਯੂਥ ਵਿੰਗ ਦੇ ਮਾਝਾ ਜੋਨ ਦੇ ਇੰਚਾਰਜ ਸੁਖਰਾਜ ਸਿੰਘ ਬੱਲ ਨਾਲ ਵਿਆਹ ਬੰਧਨ ਵਿੱਚ ਬੱਝਣਗੇ।

Aam Aadmi Party MLA Prof Baljinder Kaur Wedding
ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣਗੇ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ

ਦੱਸ ਦੇਈਏ ਕਿ ਇਸ ਜੋੜੇ ਵੱਲੋਂ 7 ਜਨਵਰੀ ਨੂੰ ਬਠਿੰਡਾ ਵਿਖੇ ਮੰਗਣੀ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਫਰਵਰੀ ਮਹੀਨੇ ਵਿੱਚ ਵਿਆਹ ਹੋਵੇਗਾ।

Aam Aadmi Party MLA Prof Baljinder Kaur Wedding
ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣਗੇ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ

ਉਕਤ ਖਬਰ ਦੀ ਪੁਸ਼ਟੀ ਖੁਦ ਵਿਧਾਇਕਾ ਬਲਜਿੰਦਰ ਕੌਰ ਨੇ ਵੀ ਕਰ ਦਿੱਤੀ ਹੈ ਹਾਲਾਂਕਿ ਉਨਾਂ ਨੇ ਅਜੇ ਹੋਰ ਕੁਝ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ।ਪਤਾ ਲੱਗਾ ਹੈ ਕਿ ਸੁਖਰਾਜ ਸਿੰਘ ਬੱਲ 2015 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ।

-PTCNews

Related Post