ਆਮ ਆਦਮੀ ਪਾਰਟੀ ਨੇ ਵਿਦੇਸ਼ਾਂ ਤੋਂ ਆ ਰਹੇ ਪੈਸੇ ਦਾ ਸਹੀ ਇਸਤੇਮਾਲ ਨਹੀਂ ਕੀਤਾ :ਮਲੂਕਾ
Shanker Badra
November 10th 2018 06:01 PM
ਆਮ ਆਦਮੀ ਪਾਰਟੀ ਨੇ ਵਿਦੇਸ਼ਾਂ ਤੋਂ ਆ ਰਹੇ ਪੈਸੇ ਦਾ ਸਹੀ ਇਸਤੇਮਾਲ ਨਹੀਂ ਕੀਤਾ :ਮਲੂਕਾ:ਝੋਨੇ 'ਚ ਨਮੀ ਦੀ ਮਾਤਰਾ ਨੂੰ ਲੈ ਕੇ ਕਿਸਾਨਾਂ ਅਤੇ ਆੜਤੀਆਂ 'ਚ ਚੱਲ ਰਹੀ ਖਿੱਚੋਤਾਣ ਦੇ ਚਲਦਿਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ।ਸੁਖਬੀਰ ਬਾਦਲ ਵੱਲੋਂ ਅੱਜ ਕਸਬਾ ਤਪਾ ਅਤੇ ਪੱਖੋ ਕਲਾਂ ਦੀਆਂ ਮੰਡੀਆਂ ਵਿੱਚ ਦੌਰਾ ਕਰਕੇ ਮੰਡੀ ਵਿੱਚ ਕਿਸਾਨਾਂ ਮੁਸ਼ਕਿਲਾਂ ਸੁਣੀਆਂ ਹਨ।ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਅਤੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ।