ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ 'ਚ ਕੈਪਟਨ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ ,ਭਗਵੰਤ ਮਾਨ ਸਮੇਤ ਕਈ ਆਗੂ ਗ੍ਰਿਫ਼ਤਾਰ

By  Shanker Badra January 10th 2020 03:42 PM

ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ 'ਚ ਕੈਪਟਨ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ ,ਭਗਵੰਤ ਮਾਨ ਸਮੇਤ ਕਈ ਆਗੂ ਗ੍ਰਿਫ਼ਤਾਰ:ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਮਹਿੰਗੀ ਹੋ ਰਹੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਅੱਜ ਚੰਡੀਗੜ੍ਹ ਦੀਆਂ ਸੜਕਾਂ 'ਤੇ ਉੱਤਰ ਆਈ ਹੈ ਅਤੇ ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ,ਜਿਸ 'ਚ ਆਪ' ਦੇ ਪੰਜਾਬ ਪ੍ਰਧਾਨਭਗਵੰਤ ਮਾਨ ਵੀ ਸ਼ਾਮਿਲ ਹੈ।

Aam Aadmi Party Punjab Protest outside Chandigarh Punjab CM , Several Bhagwant Mann including Many leaders Arrested ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ 'ਚਕੈਪਟਨ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ , ਭਗਵੰਤ ਮਾਨ ਸਮੇਤ ਕਈ ਆਗੂ ਗ੍ਰਿਫ਼ਤਾਰ

ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਪਹੁੰਚੇ ਸਨ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਕੀਤੇ ਜਾ ਰਹੇ ਇਸ ਪ੍ਰਦਰਸ਼ਨ 'ਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਹਨ।ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਇੱਥੇ ਵੱਡੀ ਗਿਣਤੀ 'ਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ।

Aam Aadmi Party Punjab Protest outside Chandigarh Punjab CM , Several Bhagwant Mann including Many leaders Arrested ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ 'ਚਕੈਪਟਨ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ , ਭਗਵੰਤ ਮਾਨ ਸਮੇਤ ਕਈ ਆਗੂ ਗ੍ਰਿਫ਼ਤਾਰ

ਇਸ ਦੌਰਾਨ ਪੁਲਿਸ ਤੇ 'ਆਪ' ਆਗੂਆਂ ਵਿਚਾਲੇ ਹਲਕੀ ਝੜਪ ਵੀ ਹੋਈ ਅਤੇ ਆਪ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੂੰ ਪਾਣੀ ਦੀਆਂ ਬੁਛਾਰਾਂ ਛੱਡਣੀਆਂ ਪਈਆਂ ਹਨ। ਇਸ ਦੌਰਾਨ 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਕਈ ਵਿਧਾਇਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਦੀ ਤਾਂ ਧੱਕਾ-ਮੁੱਕੀ 'ਚ ਪੱਗ ਵੀ ਲਹਿ ਗਈ।

-PTCNews

Related Post