Tue, Dec 23, 2025
Whatsapp

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਜਲੰਧਰ ਦੇ ਕਰਤਾਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ।

Reported by:  PTC News Desk  Edited by:  Amritpal Singh -- May 20th 2024 04:17 PM
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਜਲੰਧਰ ਦੇ ਕਰਤਾਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਵਜੋਂ ਹੋਈ ਹੈ।

ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡ ਲਿੱਡਾ ਨੇੜੇ ਵਾਪਰਿਆ। ਪੁਲਿਸ ਨੇ ਮਹਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।


ਮਰਵਾਹਾ ਟੀਨੂੰ ਦਾ ਪ੍ਰਚਾਰ ਕਰਨ ਜਾ ਰਿਹਾ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਮਰਵਾਹਾ ਆਪਣੀ ਆਰਟਿਕਾ ਕਾਰ ਵਿੱਚ ਜਲੰਧਰ ਤੋਂ ਕਰਤਾਰਪੁਰ ਵੱਲ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਵਿਧੀਪੁਰ ਫਾਟਕ ਦੇ ਸਾਹਮਣੇ ਪਹੁੰਚਿਆ ਤਾਂ ਉਸ ਦੀ ਕਾਰ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ, ਉਸ ਦੀ ਮੌਤ ਹੋ ਚੁੱਕੀ ਸੀ।

- PTC NEWS

Top News view more...

Latest News view more...

PTC NETWORK
PTC NETWORK