ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁਖ ਕਰੇਗੀ ਆਮ ਆਦਮੀ ਪਾਰਟੀ

By  Shanker Badra December 31st 2019 02:07 PM

ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁਖ ਕਰੇਗੀ ਆਮ ਆਦਮੀ ਪਾਰਟੀ:ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਅਤੇ ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਹੁਣ ਹੋਰ ਵੱਧ ਸਕਦੀਆਂ ਹਨ ,ਕਿਉਂਕਿ ਆਮ ਆਦਮੀ ਪਾਰਟੀ ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁਖ ਕਰੇਗੀ ਅਤੇ ਦਲ ਬਦਲੂ ਕਾਨੂੰਨ ਤਹਿਤ ਤੁਰੰਤ ਪ੍ਰਭਾਵ ਨਾਲ ਵਿਧਾਇਕੀ ਤੋਂ ਫਾਰਗ ਕਰਨ ਦੀ ਅਪੀਲ ਕਰੇਗੀ।

Aam Aadmi Party stand in high court to cancel Sukhpal Khaira membership ਸੁਖਪਾਲ ਖਹਿਰਾ ਦੀਮੈਂਬਰਸ਼ਿਪ ਰੱਦ ਕਰਵਾਉਣ ਲਈਹਾਈਕੋਰਟ ਦਾ ਰੁਖ ਕਰੇਗੀ ਆਮ ਆਦਮੀ ਪਾਰਟੀ

ਮਿਲੀ ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾਵੱਲੋਂ ਬਾਹਰ ਜਾ ਕੇ ਨਵੀਂ ਪਾਰਟੀ ਬਣਾਉਣ ਅਤੇ ਚੋਣ ਲੜਨ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂਹਾਈਕੋਰਟ 'ਚ ਪਟੀਸ਼ਨ ਪਾਈ ਜਾਵੇਗੀ। ਆਮ ਆਦਮੀ ਪਾਰਟੀ ਨਵੇਂ ਸਾਲ 'ਤੇ ਖਹਿਰਾ ਨੂੰ ਵੱਡਾ ਸਿਆਸੀ ਝਟਕਾ ਦੇਣ ਦੀ ਤਿਆਰੀ 'ਚ ਹੈ ਅਤੇ ਜਨਵਰੀ 2020 ਦੇ ਪਹਿਲੇ ਹਫ਼ਤੇ ਹਾਈਕੋਰਟ ਜਾ ਸਕਦੀ ਹੈ। ਇਸ ਦੇ ਇਲਾਵਾ ਆਮ ਆਦਮੀ ਪਾਰਟੀ ਨੇ ਮਾਸਟਰ ਬਲਦੇਵ ਸਿੰਘ,ਨਾਜਰ ਸਿੰਘ ਮਾਨਸ਼ਾਹੀਆ ਅਤੇ ਸੰਦੋਆ ਮਾਮਲੇ 'ਤੇ ਚੁੱਪੀ ਧਾਰੀ ਹੈ।

Aam Aadmi Party stand in high court to cancel Sukhpal Khaira membership ਸੁਖਪਾਲ ਖਹਿਰਾ ਦੀਮੈਂਬਰਸ਼ਿਪ ਰੱਦ ਕਰਵਾਉਣ ਲਈਹਾਈਕੋਰਟ ਦਾ ਰੁਖ ਕਰੇਗੀ ਆਮ ਆਦਮੀ ਪਾਰਟੀ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਪਹਿਲਾਂ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਏਕਤਾ ਪਾਰਟੀ ਦੇ ਚੋਣ ਨਿਸ਼ਾਨ 'ਤੇ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੀ ,ਜਿਸ ਵਿੱਚ ਖਹਿਰੇ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਆਪਣਾ ਅਸਤੀਫਾ ਵਾਪਸ ਲਿਆ ਸੀ।

-PTCNews

Related Post