ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ 'ਆਪ' ਤੇ ਕਾਂਗਰਸੀ ਵਰਕਰ ਵੱਡੀ ਗਿਣਤੀ 'ਚ ਅਕਾਲੀ ਦਲ ਹੋਏ ਸ਼ਾਮਿਲ

By  Pardeep Singh February 9th 2022 07:54 PM

ਅੰਮ੍ਰਿਤਸਰ: ਹਲਕਾ ਅੰਮ੍ਰਿਤਸਰ ਪੂਰਬੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੁੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਕਾਂਗਰਸ ਦੇ ਦਰਜਨਾਂ ਆਗੂ ਪਾਰਟੀ ਛੱਡ ਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਸਮਾਗਮ ਦੌਰਾਨ 'ਆਪ' ਦੇ ਜਨਰਲ ਸਕੱਤਰ ਪੰਜਾਬ, ਕੋਰ ਕਮੇਟੀ ਮੈਂਬਰ ਅਤੇ ਵਾਈਸ ਚੇਅਰਮੈਨ ਤਾਲਮੇਲ ਕਮੇਟੀ ਪੰਜਾਬ ਸੁਖਜਿੰਦਰ ਸਿੰਘ ਪੰਨੂ ਨੇ ਪਾਰਟੀ ਨੁੰ ਅਲਵਿਦਾ ਕਹਿ ਕੇ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਬਿਕਰਮ ਸਿੰਘ ਮਜੀਠੀਆ ਨੇ ਸੁਖਦੇਵ ਸਿੰਘ ਪੰਨੂ ਅਤੇ ਹੋਰ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਉੱਤੇ ਜੀ ਆਇਆਂ ਕਿਹਾ।ਇਸ ਮੌਕੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਭਰੋਸਾ ਦੁਆਇਆ ਕਿ ਪਾਰਟੀ ਵਿਚ ਉਹਨਾਂ ਨੁੰ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।ਬਿਕਰਮ ਸਿੰਘ ਮਜੀਠੀਆ  ਦੀ ਅਗਵਾਈ 'ਚ 'ਆਪ' ਤੇ ਕਾਂਗਰਸੀ ਵਰਕਰ ਵੱਡੀ ਗਿਣਤੀ 'ਚ ਅਕਾਲੀ ਦਲ ਹੋਏ ਸ਼ਾਮਿਲ ਇਸ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਵਿਚ ਦਰਜਨਾਂ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਿਲ ਹੋਏ। ਜਿਹਨਾਂ ਵਿਚ ਐਡਵੋਕੇਟ ਗੁਰਦੇਵ ਸਿੰਘ, ਸੁਖਦੇਵ ਸਿੰਘ, ਅਨਮੋਲਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ, ਵਾਰਡ ਨੰਬਰ 47 ਤੋਂ ਜਗਰੂਪ ਕੌਰ, ਨੀਤੂ ਭੱਟੀ, ਦਿਲਦਾਰ ਮਸੀਹ, ਮੁਖਤਿਅਰਾ ਸਿੰਘ, ਤਰਸੇਮ ਸੰਘ, ਜਗੀਰ ਸਿੰਘ, ਨਿੰਦਰ ਕੌਰ, ਮਨੀ, ਸੋਨੀਆ, ਸੀਮਾ, ਵਾਰਡ ਨੰਬਰ 26 ਤੋਂ ਜਰਨੈਲ ਸਿੰਘ ਤੇ ਮੇਜਰ ਸਿੰਘ, ਵਾਰਡ ਨੰਬਰ 32 ਤੋਂ ਗੁਰਲਾਲ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ ਤੇ ਨਵਜੀਤ ਸਿੰਘ ਅਤੇ ਵਾਰਡ ਨੰਬਰ 26 ਅਤੇ 27 ਸੁਮਿਤ ਭਾਟੀਆ, ਦੀਪਕ, ਮਨੀ, ਪਾਰਸ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਮੁਕੰਮਲ ਸਫਾਇਆ ਹੋਵੇਗਾ ਅਤੇ ਇਸ ਵਾਸਤੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ। ਉਹਨਾਂ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਵਿਚ ਆਗੂ ਆਮ ਆਦਮੀ ਪਾਰਟੀ ਤੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਇਹ ਵੀ ਪੜ੍ਹੋ:ਚੰਗੀ ਸੈਕਸ ਲਾਈਫ ਦੇ ਲਈ ਖਾਓ ਇਹ ਚੀਜ਼ਾਂ -PTC News

Related Post