ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ PM ਮੋਦੀ ਨੂੰ ਭੇਜਿਆ ਸੱਦਾ,16 ਫਰਵਰੀ ਨੂੰ ਸਹੁੰ ਚੁੱਕ ਸਮਾਗਮ

By  Shanker Badra February 14th 2020 03:16 PM

ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ PM ਮੋਦੀ ਨੂੰ ਭੇਜਿਆ ਸੱਦਾ,16 ਫਰਵਰੀ ਨੂੰ ਸਹੁੰ ਚੁੱਕ ਸਮਾਗਮ:ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 16 ਫਰਵਰੀ 2020 ਨੂੰ ਤੀਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਹੀ ਹੋਵੇਗਾ, ਜਿੱਥੇ ਕੇਜਰੀਵਾਲ ਦੇ ਨਾਲ-ਨਾਲ ਉਨ੍ਹਾਂ ਦੇ ਮੰਤਰੀ ਵੀ ਸਹੁੰ ਚੁੱਕਣਗੇ। [caption id="attachment_389065" align="aligncenter" width="300"]AAP Convener Arvind Kejriwal invites PM Modi for swearing-in ceremony on February 16 ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ PM ਮੋਦੀ ਨੂੰਭੇਜਿਆ ਸੱਦਾ, 16 ਫਰਵਰੀ ਨੂੰਸਹੁੰ ਚੁੱਕ ਸਮਾਗਮ[/caption] ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਿਆ ਹੈ। ਹੁਣ ਦੇਖਣਾ ਇਹ ਹੈ ਕਿ ਕੀਪ੍ਰਧਾਨ ਮੰਤਰੀਇਹ ਸੱਦਾ ਸਵੀਕਾਰ ਕਰਦੇ ਹਨ ? ਜਦਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਇਸ ਸਹੁੰ ਚੁੱਕ ਸਮਾਗਮ 'ਚ ਦਿੱਲੀ ਦੀ ਜਨਤਾ ਨੂੰ ਖੁੱਲ੍ਹਾ ਸੱਦਾ ਹੈ ਤੇ ਕਿਸੇ ਸੂਬੇ ਦੇ ਮੁੱਖ ਮੰਤਰੀ ਨੂੰ ਨਹੀਂ ਬੁਲਾਇਆ ਜਾਵੇਗਾ। [caption id="attachment_389063" align="aligncenter" width="300"]AAP Convener Arvind Kejriwal invites PM Modi for swearing-in ceremony on February 16 ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ PM ਮੋਦੀ ਨੂੰਭੇਜਿਆ ਸੱਦਾ, 16 ਫਰਵਰੀ ਨੂੰਸਹੁੰ ਚੁੱਕ ਸਮਾਗਮ[/caption] ਦੱਸ ਦਈਏ ਕਿ ਦੱਸ ਦਈਏ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਨੇ 70 'ਚੋਂ 62 ਸੀਟਾਂ ਨਾਲ ਬਹੁਮਤ ਲੈ ਕੇ ਜਿੱਤ ਹਾਸਲ ਕੀਤੀ ਹੈ। ਕੇਜਰੀਵਾਲ 16 ਫਰਵਰੀ ਨੂੰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਦਿੱਲੀ ਚੋਣਾਂ 'ਚ ਭਾਜਪਾ ਨੂੰ ਸਿਰਫ 8 ਸੀਟਾਂ ਮਿਲੀਆਂ ਹਨ ,ਜਦਕਿ ਕਾਂਗਰਸ ਪਿਛਲੀ ਵਾਰ ਵਾਂਗ ਇਸ ਵਾਰ ਵੀ ਖਾਤਾ ਵੀ ਨਹੀਂ ਖੋਲ੍ਹ ਸਕੀ। -PTCNews

Related Post