'ਆਪ' ਵਫ਼ਦ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

By  Jasmeet Singh January 24th 2022 02:07 PM -- Updated: January 24th 2022 02:16 PM

ਚੰਡੀਗੜ੍ਹ: ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਥਿਤ ਸ਼ਮੂਲੀਅਤ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ ਹੈ। ਇਹ ਵੀ ਪੜ੍ਹੋ: 25 ਜਨਵਰੀ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ, 2 ਫਰਵਰੀ ਨੂੰ ਪੜਤਾਲ 'ਆਪ' ਮੁਤਾਬਕ ਚੱਢਾ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਸਬੰਧ 'ਚ ਮੁੱਖ ਮੰਤਰੀ ਦੇ ਰਿਸ਼ਤੇਦਾਰ (ਭਾਣਜੇ) ਦੀ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਾਰੇ ਛਾਪੇ ਤੋਂ ਬਾਅਦ ਸਾਹਮਣੇ ਆਏ ਤਾਜ਼ਾ ਤੱਥਾਂ 'ਤੇ ਰਾਜਪਾਲ ਨਾਲ ਚਰਚਾ ਕੀਤੀ। ਈਡੀ ਨੇ ਬੁੱਧਵਾਰ ਨੂੰ ਕਥਿਤ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਦੇ ਸਬੰਧ ਵਿੱਚ ਭੂ-ਮਾਫੀਆ ਭੁਪਿੰਦਰ ਸਿੰਘ ਹਨੀ ਅਤੇ ਹੋਰਾਂ ਦੇ ਰਿਹਾਇਸ਼ੀ ਸਥਾਨਾਂ ਤੋਂ 10 ਕਰੋੜ ਰੁਪਏ ਤੋਂ ਵੱਧ ਦੀ ਨਕਦੀ, 21 ਲੱਖ ਤੋਂ ਵੱਧ ਮੁੱਲ ਦਾ ਸੋਨਾ ਅਤੇ 12 ਲੱਖ ਰੁਪਏ ਦੀ ਇੱਕ ਰੋਲੇਕਸ ਘੜੀ ਜ਼ਬਤ ਕੀਤੀ ਸੀ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਇੱਕ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਪੰਜਾਬ 'ਚ ਕਥਿਤ ਤੌਰ 'ਤੇ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਚੱਲ ਰਹੇ ਬਹੁ-ਪੱਧਰੀ ਗੈਰ-ਕਾਨੂੰਨੀ ਰੇਤ ਮਾਈਨਿੰਗ ਰੈਕੇਟ ਵਿੱਚ ਰਾਜਪਾਲ ਦੇ ਤੁਰੰਤ ਦਖਲ ਦੀ ਮੰਗ ਕੀਤੀ ਗਈ ਹੈ ਭੁਪਿੰਦਰ ਸਿੰਘ ਹਨੀ ਪੰਜਾਬ ਦੇ ਮੁੱਖ ਮੰਤਰੀ ਦਾ ਭਾਣਜਾ ਹੈ। ਪੰਜਾਬ 'ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ, ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਹ ਵੀ ਪੜ੍ਹੋ: ਭਗਵੰਤ ਮਾਨ ਦੀ ਮੁੱਖ ਮੰਤਰੀ ਪੰਜਾਬ ਨੂੰ ਖੁੱਲ੍ਹੀ ਚੁਣੌਤੀ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ 117 ਮੈਂਬਰੀ ਸਦਨ ਵਿੱਚ 77 ਸੀਟਾਂ ਜਿੱਤੀਆਂ ਸਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ 18 ਸੀਟਾਂ ਹੀ ਜਿੱਤ ਸਕਿਆ ਸੀ। ਦੂਜੇ ਪਾਸੇ 'ਆਪ' 20 ਸੀਟਾਂ ਨਾਲ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਸੀ। - PTC News

Related Post