ਮੁਹੱਲਾ ਕਲੀਨਿਕਾਂ ਦੇ ਨਾਂ 'ਤੇ 'ਆਪ' ਸਰਕਾਰ ਵੱਡਾ ਘੁਟਾਲਾ ਕਰ ਰਹੀ : ਸੁਖਬੀਰ ਸਿੰਘ ਬਾਦਲ

By  Ravinder Singh July 28th 2022 08:04 PM

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਹਾਇਸ਼ ਉਤੇ ਵਿਸ਼ੇਸ਼ ਤੌਰ ਉਤੇ ਪਹੁੰਚੇ। ਪ੍ਰੋ. ਚੰਦੂਮਾਜਰਾ ਦੇ ਘਰ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਸੇਵਾ ਕੇਂਦਰ ਲੋਕਾਂ ਦੀ ਸਹੂਲਤ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣਾਏ ਗਏ ਸੀ ਜੋ ਕਿ ਹੁਣ ਬਿਲਕੁਲ ਖੰਡਰ ਹੋ ਚੁੱਕੇ ਹਨ।

ਮੁਹੱਲਾ ਕਲੀਨਿਕਾਂ ਦੇ ਨਾਂ 'ਤੇ 'ਆਪ' ਸਰਕਾਰ ਵੱਡਾ ਘੁਟਾਲਾ ਕਰ ਰਹੀ : ਸੁਖਬੀਰ ਸਿੰਘ ਬਾਦਲਇਸ ਦੀ ਜ਼ਿੰਮੇਵਾਰ ਪੰਜਾਬ ਦੀ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ ਹੈ। ਇਹ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਅਥਾਹ ਸਹੂਲਤਾਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਇਨ੍ਹਾਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੇ ਨਾਂ ਉਤੇ ਵੱਡਾ ਘੁਟਾਲਾ ਕਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਸਮੇਤ ਕਈ ਲੋਕ ਮੁੱਖ ਮੰਤਰੀ ਬਣੇ ਫਿਰਦੇ ਹਨ।

ਮੁਹੱਲਾ ਕਲੀਨਿਕਾਂ ਦੇ ਨਾਂ 'ਤੇ 'ਆਪ' ਸਰਕਾਰ ਵੱਡਾ ਘੁਟਾਲਾ ਕਰ ਰਹੀ : ਸੁਖਬੀਰ ਸਿੰਘ ਬਾਦਲਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਬੇੜਾ ਗਰਕ ਕੀਤਾ ਤੇ ਹੁਣ ਆਮ ਆਦਮੀ ਪਾਰਟੀ ਵੀ ਉਸੇ ਰਾਹ ਉਤੇ ਤੁਰੀ ਹੋਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਨਵੇਂ ਲਗਾਏ ਗਏ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਵੀ ਸਵਾਲ ਚੁੱਕੇ।  ਇਹੀ ਕਾਰਨ ਹੈ ਕਿ ਇੰਨੀ ਥਾਂ ’ਤੇ ਪਾਵਰ ਵੰਡੀ ਹੋਣ ਕਰਕੇ ਅਤੇ ਸਰਕਾਰ ਦੀ ਕੋਈ ਇਕਸੁਰਤਾ ਨਾ ਹੋਣ ਕਰਕੇ ਸਰਕਾਰ ਐਡਵੋਕੇਟ ਜਨਰਲ ਤੱਕ ਦੇ ਫੈਸਲੇ ਖੁਦ ਨਹੀਂ ਲੈ ਪਾ ਰਹੀ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਇਕ ਆਪਣੇ ਐਡਵੋਕੇਟ ਜਨਰਲ ਬਾਰੇ ਫੈਸਲਾ ਨਹੀਂ ਲੈ ਸਕਦੀ, ਉਹ ਸਰਕਾਰ ਪੰਜਾਬ ਦੇ ਲੋਕਾਂ ਤੇ ਪੰਜਾਬ ਦੇ ਹਿੱਤਾਂ ਬਾਰੇ ਫੈਸਲੇ ਕਿਸ ਤਰ੍ਹਾਂ ਲੈ ਸਕਦੀ ਹੈ।

ਮੁਹੱਲਾ ਕਲੀਨਿਕਾਂ ਦੇ ਨਾਂ 'ਤੇ 'ਆਪ' ਸਰਕਾਰ ਵੱਡਾ ਘੁਟਾਲਾ ਕਰ ਰਹੀ : ਸੁਖਬੀਰ ਸਿੰਘ ਬਾਦਲਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਇਕੱਠੇ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਵਿੱਚ ਸਥਿਤ ਪਿੰਡ ਰਾਮਗੜ੍ਹ ਪੁੱਜੇ। ਕਾਬਿਲੇਗੌਰ ਹੈ ਕਿ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਬਲਵੰਤ ਸਿੰਘ ਰਾਮਗੜ੍ਹ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

ਇਹ ਵੀ ਪੜ੍ਹੋ : ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ : ਚੇਤਨ ਸਿੰਘ ਜੌੜਾਮਾਜਰਾ

Related Post