ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਦੇ ਹੁਕਮ

By  Riya Bawa March 12th 2022 01:33 PM -- Updated: March 12th 2022 03:03 PM

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਕਾਂਗਰਸੀ ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।। ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸੂਚੀ ਵਿੱਚ 122 ਲੋਕ ਸ਼ਾਮਲ ਹਨ ਜਿਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

'ਆਪ' ਸਰਕਾਰ ਬਣਦਿਆਂ ਹੀ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਲਈ ਗਈ ਵਾਪਸ

ਇਹ ਹਨ ਮੰਤਰੀਆਂ ਅਤੇ ਵਿਧਾਇਕਾਂ

ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਵਿਚ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜੈਬ ਸਿੰਘ ਭੱਟੀ, ਰਣ ਕੇਪੀ ਸਿੰਘ, ਰਜ਼ੀਆ ਸੁਲਤਾਨਾ, ਗੁਰਪ੍ਰੀਤ ਸਿੰਘ ਕਾਂਗੜ, ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹਨ

'ਆਪ' ਸਰਕਾਰ ਬਣਦਿਆਂ ਹੀ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਲਈ ਗਈ ਵਾਪਸ

ਇਸ ਤੋਂ ਇਲਾਵਾ ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ ਪ੍ਰਮੁੱਖ ਤੌਰ 'ਤੇ ਸ਼ਾਮਲ ਹਨ।

Punjab ADGP orders withdrawal of security from former ministers, MLAs

ਬਰਿੰਦਰਮੀਤ ਸਿੰਘ, ਸੁਖਪਾਲ ਸਿੰਘ ਭੁੱਲਰ, ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸੁਨੀਲ ਦੱਤੀ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਸੁਖਵਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ ਬਦਲੀਪੁਰ, ਜਗਦੇਵ ਸਿੰਘ ਕਮਾਲੂ ਆਦਿ ਸ਼ਾਮਲ ਸਨ। ਕੁੱਲ 122 ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

Punjab ADGP orders withdrawal of security from former ministers, MLAs

ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤ । ਦੱਸ ਦਈਏ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ 16 ਮਾਰਟ ਨੂੰ ਸਹੁੰ ਚੁੱਕਣਗੇ।

Punjab ADGP orders withdrawal of security from former ministers, MLAs

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਕੇ ਸਬੰਧਤ ਯੂਨਿਟ ਨੂੰ ਤੁਰੰਤ ਸੂਚਿਤ ਕੀਤਾ ਜਾਵੇ।

Punjab ADGP orders withdrawal of security from former ministers, MLAs

Punjab ADGP orders withdrawal of security from former ministers, MLAs

Punjab ADGP orders withdrawal of security from former ministers, MLAs

ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਦਾਲਤ ਦੇ ਹੁਕਮਾਂ 'ਤੇ ਸੁਰੱਖਿਆ ਦਿੱਤੀ ਗਈ ਸੀ, ਉਨ੍ਹਾਂ ਨੂੰ ਵਾਪਸ ਨਾ ਲਿਆ ਜਾਵੇ।

bhagwant mann, punjab government, cm oath, punjab news

ਦੂਜੇ ਪਾਸੇ ਜੇਕਰ ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਸੁਰੱਖਿਆ ਦੇ ਖਤਰੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਏਡੀਜੀਪੀ (ਸੁਰੱਖਿਆ) ਤੋਂ ਕਲੀਅਰੈਂਸ ਲੈਣੀ ਚਾਹੀਦੀ ਹੈ।

-PTC News

Related Post