'ਆਪ' ਨੇ ਆਪਣੀ ਜਿੱਤ ਦੇ ਜਸ਼ਨ ਨੂੰ ਮਨਾਉਣ ਲਈ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ

By  Riya Bawa August 6th 2022 02:46 PM -- Updated: August 6th 2022 02:56 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਿੱਤ ਦਾ ਜਸ਼ਨ ਮਨਾਉਣ ਲਈ 13 ਮਾਰਚ ਨੂੰ ਅੰਮ੍ਰਿਤਸਰ ਵਿਖੇ "ਵਿਜੇ ਯਾਤਰਾ" ਕੱਢੀ ਸੀ ਜਿਸ ਵਿੱਚ ਪਾਰਟੀ ਨੇ ਪੂਰੇ ਪੰਜਾਬ ਦੇ ਵਰਕਰਾਂ ਨੂੰ ਬੁਲਾਇਆ ਸੀ। ਮਾਨਸਾ ਵਾਸੀ ਮਾਨਿਕ ਗੋਇਲ ਵੱਲੋਂ RTI ਰਾਹੀ ਲਈ ਗਈ ਜਾਣਕਾਰੀ ਵਿੱਚ ਬਹੁਤ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਉਸ 'ਵਿਜੇ ਯਾਤਰਾ' ਤੇ ਲੱਖਾਂ ਦਾ ਖਰਚ ਪਾਰਟੀ ਫੰਡ ਦੀ ਬਜਾਏ ਸਰਕਾਰੀ ਖਜਾਨੇ ਵਿੱਚੋਂ ਕੀਤਾ ਗਿਆ। ਉਸ ਦਿਨ ਦੇ ਪੰਜ ਤਾਰਾ ਹੋਟਲਾਂ ਦੇ ਲੱਖਾਂ ਦੇ ਬਿਲਾਂ ਤੋਂ ਲੈ ਕੇ , ਲੱਖਾਂ ਦੀ ਸਜਾਵਟ, ਦਿੱਲੀ ਲੀਡਰਸ਼ਿਪ ਲਈ ਗੋਲਡ ਪਲੇਟਡ ਤਲਵਾਰਾਂ, ਫੁਲਕਾਰੀਆਂ ਆਦਿ ਤੇ ਕਰੀਬ 15 ਲੱਖ ਰੁਪਇਆ ਲਗਾਇਆ ਗਿਆ , ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਸਮੇਂ ਸਹੁੰ ਵੀ ਨਹੀਂ ਚੁੱਕੀ ਸੀ।

ਗੋਇਲ ਨੇ ਕਿਹਾ "ਜਿੱਤ ਦੇ ਜਸ਼ਨ 'ਤੇ ਇਹਨਾਂ ਲੱਖਾਂ ਰੁਪਏ ਖਰਚਣ ਤੋਂ ਇਲਾਵਾ ਪਾਰਟੀ ਵਰਕਰਾਂ ਨੂੰ ਅੰਮ੍ਰਿਤਸਰ ਲਿਆਉਣ ਲਈ ਸਰਕਾਰੀ ਬੱਸਾਂ ਵਰਤੀਆਂ ਗਈਆਂ , ਜਿੰਨਾਂ ਦਾ ਲੱਖਾਂ ਰੁਪਏ ਦਾ ਖਰਚ ਵੀ ਸਰਕਾਰੀ ਖਜਾਨੇ 'ਚੋਂ ਦਿੱਤਾ ਗਿਆ ਜਿਸਦਾ ਜਵਾਬ ਸਰਕਾਰ ਦੇਣ ਤੋਂ ਭੱਜ ਰਹੀ ਹੈ"।

'ਆਪ' ਨੇ ਆਪਣੀ ਜਿੱਤ ਦੇ ਜਸ਼ਨ ਨੂੰ ਮਨਾਉਣ ਲਈ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ

ਇਹ ਦੱਸਣਯੋਗ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਮੁੱਖਮੰਤਰੀ ਵਜੋਂ ਸਹੁੰ 16 ਮਾਰਚ ਨੂੰ ਚੱਕੀ ਸੀ ਜਦੋਂ ਕਿ ਅੰਮ੍ਰਿਤਸਰ ਵਿਖੇ ਕੱਢੀ ਗਈ ਇਹ "ਵਿਜੇ ਯਾਤਰਾ" 13 ਮਾਰਚ ਨੂੰ ਕੱਢੀ ਗਈ । ਇਸ ਜਿੱਤ ਦੇ ਜਸ਼ਨ ਵਿੱਚ ਕੱਢੀ ਗਈ ਯਾਤਰਾ ਵਿੱਚ ਲੱਖਾਂ ਦੇ ਬਿਲ ਸਰਕਾਰੀ ਖਜਾਨੇ ਨੂੰ ਪਾਏ ਗਏ, ਫਲੈਕਸਾਂ ਤੋਂ ਲੈ ਕੇ ਖਾਣ ਪੀਣ ਦੇ ਸਮਾਨ ਦਾ ਖਰਚਾ ਵੀ ਸਰਕਾਰੀ ਖਜਾਨੇ 'ਚੋਂ ਕੀਤਾ ਗਿਆ।

'ਆਪ' ਨੇ ਆਪਣੀ ਜਿੱਤ ਦੇ ਜਸ਼ਨ ਨੂੰ ਮਨਾਉਣ ਲਈ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ

RTI ਵਿੱਚ ਲਈ ਗਈ ਜਾਣਕਾਰੀ ਅਨੁਸਾਰ ਪੰਜ ਤਾਰਾ ਹੋਟਲ ਤਾਜ ਸਵਰਨਾ ਵਿੱਚ ਉਸ ਦਿਨ ਰਹਿਣ ਅਤੇ ਖਾਣ ਪੀਣ ਦਾ ₹1,51,851 , ਦਿੱਲੀ ਲੀਡਰਸ਼ਿਪ ਦੇ ਸਵਾਗਤ ਲਈ ਸੜਕਾਂ ਨੂੰ ਤਾਜੇ ਫੁੱਲਾਂ ਨਾਲ ਸਜਾਉਣ ਦਾ ₹4,83,800 , ਸਵਾਗਤੀ ਗੇਟ ਬਣਾਉਣ ਲਈ ₹75000, ਟੈਂਟ ਅਤੇ ਕੁਰਸੀਆਂ ਲਈ ₹5,56,424 , ਢੋਲੀਆਂ ਤੇ ₹54,500, ਫੁੱਲਾਂ ਦੇ ਬੁਕਿਆਂ ਤੇ ₹16800, ਫੁਲਕਾਰੀਆਂ ਤੇ ₹18000, ਗੋਲਡ ਪਲੇਟਡ ਤਲਵਾਰਾਂ ਲਈ ₹34000, ਫਲੈਕਸਾਂ ਤੇ ₹45,398, ਫੋਟੋ ਗਰਾਫਰਾਂ ਤੇ ₹17500 ਆਦਿ ਖਰਚੇ ਗਏ।

cm

RTI ਐਕਟਿਵਿਸਟ ਮਾਨਿਕ ਗੋਇਲ ਨੇ ਕਿਹਾ ਕਿ "ਭਗਵੰਤ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਹਿੰਦੇ ਸਨ ਕਿ ਸਰਕਾਰੀ ਖਜਾਨਾ ਖਾਲੀ ਹੈ ਤੇ ਇਸਦੀ ਦੁਰਵਰਤੋ ਕੀਤੀ ਗਈ ਹੈ ਪਰ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖਮੰਤਰੀ ਦੁਆਰਾ ਸਹੁੰ ਚੱਕਣ ਤੋਂ ਪਹਿਲਾਂ ਹੀ ਪਾਰਟੀ ਪ੍ਰੋਗਰਾਮ ਲਈ ਲੋਕਾਂ ਦਾ ਪੈਸਾ ਵਰਤਿਆ ਗਿਆ। ਮੈਂ ਹੈਰਾਨ ਹਾਂ ਕਿ ਇਹ ਪੈਸਾ ਵਰਤਣ ਵਾਲੇ ਅਫਸਰਾਂ ਨੇ ਕਿਸਦੇ ਆਡਰ ਲਏ ਤੇ ਇਹ ਗੈਰਕਾਨੂੰਨੀ ਖਰਚਾ ਕਰਨ ਤੋਂ ਪਹਿਲਾਂ ਕੀ ਇੱਕ ਵਾਰੀ ਵੀ ਨਹੀਂ ਸੋਚਿਆ? ਇਹ ਜਵਾਬ ਖਰਚਾ ਕਰਨ ਵਾਲੇ ਅਫਸਰਾਂ ਨੂੰ ਦੇਣਾ ਪਵੇਗਾ ਕਿਉਕਿ ਇਹ ਗੈਰਕਾਨੂੰਨੀ ਤੋਰ ਤੇ ਪਾਰਟੀ ਪ੍ਰੋਗਰਾਮ ਤੇ ਕੀਤਾ ਖਰਚਾ ਕਰੱਪਸ਼ਨ ਦੀ ਸ਼੍ਰੇਣੀ ਵਿੱਚ ਹੀ ਆਵੇਗਾ।

ਇਹ ਵੀ ਪੜ੍ਹੋ: ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵੱਲੋਂ ਅਦਾਲਤ 'ਚ 1200 ਪੰਨਿਆਂ ਦਾ ਚਲਾਨ ਪੇਸ਼

ਨਾਲ ਹੀ ਮਾਨਿਕ ਗੋਇਲ ਨੇ ਦੱਸਿਆ ਕਿ ਇਹ RTI ਮਾਰਚ ਮਹੀਨੇ ਵਿੱਚ DC ਅੰਮ੍ਰਿਤਸਰ ਨੂੰ ਪਾਈ ਸੀ , ਜਿਸਦਾ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ, ਫੇਰ ਪਹਿਲੀ ਅਪੀਲ ਤੇ ਕੋਈ ਜਵਾਬ ਨਾਂ ਦੇਣ ਤੋਂ ਬਾਅਦ ਸਟੇਟ ਸੂਚਣਾ ਕਮਿਸ਼ਨ ਨੂੰ ਦੂਜੀ ਅਪੀਲ ਪਾਈ ਗਈ। ਜਿਸਤੋਂ ਬਾਅਦ ਪੰਜ ਮਹੀਨਿਆਂ ਬਾਦ ਇਹ ਜਵਾਬ ਮਿਲਿਆ। ਪਾਰਦਰਸ਼ਿਤਾ ਦੀ ਗੱਲ ਕਰਨ ਵਾਲੀ ਆਪ ਸਰਕਾਰ ਨੇ RTI ਦੇ ਜਵਾਬਾਂ ਨੂੰ ਸੌਖਾ ਕਰਨ ਦੀ ਥਾਂ ਹੋਰ ਤੰਗ ਕਰ ਦਿੱਤਾ ਹੈ। ਕੋਈ ਵਿਰਲਾ ਜਵਾਬ ਹੀ ਹੁੰਦਾ ਜੋ ਪਹਿਲੀ ਵਾਰ ਬਿਣਾ ਅਪੀਲ ਪਾਏ ਆ ਜਾਵੇ।

-PTC News

Related Post