'ਆਪ' ਪਹਿਲੀ ਸਿਆਸੀ ਪਾਰਟੀ ਹੈ ਜੋ ਖੁਦ ਕਹਿ ਰਹੀ ਹੈ ਕਿ ਉਸ ਦੇ ਵਿਧਾਇਕ ਵਿਕਾਊ ਹਨ: ਤਰੁਣ ਚੁੱਘ

By  Jasmeet Singh September 27th 2022 07:27 PM

ਚੰਡੀਗੜ੍ਹ, 27 ਸਤੰਬਰ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਾਨ ਦੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ ਜੋ ਖੁਦ ਕਹਿ ਰਹੀ ਹੈ ਕਿ ਇਸ ਦੇ ਵਿਧਾਇਕ ਵਿਕਾਊ ਹਨ। ਪਰ ਸਰਕਾਰ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਇਨ੍ਹਾਂ ਨੂੰ ਖਰੀਦਣ ਲਈ ਕਿਸ ਨੂੰ ਫੋਨ ਆਇਆ ਸੀ।

ਉਨ੍ਹਾਂ ਦੇ ਵਿਧਾਇਕਾਂ ਨੇ ਕਿੰਨੀ ਬੋਲੀ ਲਗਾਈ? ਆਪਣੇ ਵਿਧਾਇਕਾਂ 'ਤੇ 25-25 ਕਰੋੜ ਰੁਪਏ ਖਰਚ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਇਹ ਇਲਜ਼ਾਮ ਦਸਤਾਵੇਜ਼ਾਂ ਸਮੇਤ ਜਨਤਾ ਦੀ ਕਚਹਿਰੀ ਵਿੱਚ ਰੱਖਣੇ ਚਾਹੀਦੇ ਸਨ। ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਸੂਬਾ ਸਰਕਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕੀ।

ਚੁੱਘ ਨੇ ਕਿਹਾ ਕਿ ਜਿਸ ਭਰੋਸੇ ਨਾਲ ਸੂਬੇ ਦੇ 3 ਕਰੋੜ ਲੋਕਾਂ ਨੇ 92 ਵਿਧਾਇਕ ਜਿੱਤ ਕੇ ਇਸ ਪਾਰਟੀ ਦਾ ਸਮਰਥਨ ਕੀਤਾ ਹੈ। ਇਹ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਕੰਢਿਆਂ ਤੋਂ ਰੇਤ ਦੀ ਅੰਨ੍ਹੇਵਾਹ ਮਾਈਨਿੰਗ ਕਿਸ ਦੇ ਇਸ਼ਾਰਿਆਂ 'ਤੇ ਹੋ ਰਹੀ ਹੈ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਸਰਕਾਰ ਸਿਆਸੀ ਡਰਾਮੇ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਨਤਾ ਦੇ ਕਰੋੜਾਂ ਰੁਪਏ ਖਰਚ ਕੇ ਬੁਲਾਇਆ ਗਿਆ ਇਜਲਾਸ ਡਰਾਮਾ ਹੈ।

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ - ਬਾਜਵਾ

ਉਨ੍ਹਾਂ ਕਿਹਾ ਭਗਵੰਤ ਮਾਨ ਨੂੰ ਦੱਸੋ ਕਿ ਕੀ ਉਹਨਾਂ ਨੂੰ ਆਪਣੇ ਵਿਧਾਇਕਾਂ 'ਤੇ ਭਰੋਸਾ ਨਹੀਂ ਹੈ, ਜੋ ਹਰ ਰੋਜ਼ ਕਹਿੰਦੇ ਹਨ ਕਿ 'ਆਪ' ਦੇ ਵਿਧਾਇਕ ਵਿਕ ਰਹੇ ਹਨ।

-PTC News

Related Post