ਇਨਸਾਫ਼ ਲਈ ਪਾਣੀ ਦੀ ਟੈਂਕੀ 'ਤੇ ਚੜਿਆ ਨੌਜਵਾਨ, ਉਤਾਰਨ ਦੀ ਕੋਸ਼ਿਸ਼ 'ਚ ਲੱਗੀ ਪੁਲਿਸ

By  Riya Bawa June 23rd 2022 01:44 PM

ਅੰਮ੍ਰਿਤਸਰ: ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਵਿੱਚ ਇਨਸਾਫ਼ ਲਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਲਾ ਵਿਖੇ ਟੈਂਕੀ 'ਤੇ ਚੜ੍ਹਨਾ ਪਿਆ। ਹੁਣ ਤੱਕ ਉਹ ਟੈਂਕੀ 'ਤੇ ਚੜ੍ਹਿਆ ਹੋਇਆ ਹੈ ਅਤੇ ਪੁਲਿਸ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਟੈਂਕੀ 'ਤੇ ਚੜ੍ਹਨ ਵਾਲੇ ਨੌਜਵਾਨ ਦੀ ਪਛਾਣ ਧਰਮਿੰਦਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ।

ਇਨਸਾਫ਼ ਲਈ ਟੈਂਕੀ 'ਤੇ ਚੜ੍ਹਿਆ 'ਆਪ' ਆਗੂ, ਉਤਾਰਨ ਦੀ ਕੋਸ਼ਿਸ਼ 'ਚ ਲੱਗੀ ਪੁਲਿਸ

ਪਿੰਡ ਮੀਆਂਪੁਰ ਦੇ ਮੌਜੂਦਾ ਪੰਚਾਇਤ ਮੈਂਬਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਟੈਂਕੀ ’ਤੇ ਚੜ੍ਹਨ ਵਾਲਾ ਨੌਜਵਾਨ ਕੋਈ ਹੋਰ ਨਹੀਂ ਸਗੋਂ ਆਪ ਆਗੂ ਹੈ। ਪਿਛਲੇ ਦਿਨੀਂ ਉਸ ਨੇ ਆਰ.ਟੀ.ਆਈ ਰਾਹੀਂ ਪੰਚਾਇਤ ਵਿੱਚ ਚੱਲ ਰਹੇ ਕੰਮਾਂ ਦੀ ਜਾਣਕਾਰੀ ਲਈ ਸੀ, ਜਿਸ ਤੋਂ ਬਾਅਦ 30 ਮਈ ਨੂੰ ਉਸ ਦੀ ਕੁੱਟਮਾਰ ਕੀਤੀ ਗਈ ਸੀ। ਉਸ 'ਤੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਉਸ ਦੇ ਕੇਸਾਂ ਦੀ ਵੀ ਭੰਨਤੋੜ ਕੀਤੀ ਗਈ। ਉਸ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਪਰ ਅੱਜ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਪੁਲੀਸ ਨੇ ਕੋਈ ਕਾਰਵਾਈ ਕੀਤੀ।

ਇਨਸਾਫ਼ ਲਈ ਟੈਂਕੀ 'ਤੇ ਚੜ੍ਹਿਆ 'ਆਪ' ਆਗੂ, ਉਤਾਰਨ ਦੀ ਕੋਸ਼ਿਸ਼ 'ਚ ਲੱਗੀ ਪੁਲਿਸ

ਇਹ ਵੀ ਪੜ੍ਹੋ: ‘ਆਪ' ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਦਿਹਾਂਤ, ਸੀਨੀਅਰ ਆਗੂਆਂ ਨੇ ਪ੍ਰਗਟਾਇਆ ਦੁੱਖ

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਸਵੇਰ ਤੋਂ ਹੀ ਨੌਜਵਾਨ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਲਗਾਤਾਰ ਉਸ ਦੇ ਸੰਪਰਕ 'ਚ ਹੈ ਅਤੇ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਟੈਂਕੀ 'ਤੇ ਬੈਠੇ ਧਰਮਿੰਦਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਨਸਾਫ਼ ਲਈ ਟੈਂਕੀ 'ਤੇ ਚੜ੍ਹਿਆ 'ਆਪ' ਆਗੂ, ਉਤਾਰਨ ਦੀ ਕੋਸ਼ਿਸ਼ 'ਚ ਲੱਗੀ ਪੁਲਿਸ

-PTC News

Related Post