ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

By  Shanker Badra April 12th 2019 01:42 PM -- Updated: April 12th 2019 02:14 PM

ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ:ਬਠਿੰਡਾ : ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੀ ਅਬਜ਼ਰਵਰ ਵੀ ਹੈ।

AAP lok sabha halka bathinda Baljinder Kaur Candidate declared
ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗਾਰਾਮ ਤੀਰਥ ਦੀ ਜੰਮਪਲ ਹੈ ਅਤੇ ਹਾਲ ਹੀ ਦੌਰਾਨ ਉਨ੍ਹਾਂ ਦਾ ਵਿਆਹ ਅੰਮ੍ਰਿਤਸਰ ਨਾਲ ਸੰਬੰਧਿਤ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ, ਜੋ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦੇ ਪ੍ਰਧਾਨ ਹਨ।

AAP lok sabha halka bathinda Baljinder Kaur Candidate declared ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਦੱਸ ਦੇਈਏ ਕਿ ਪ੍ਰੋਫੈਸਰ ਬਲਜਿੰਦਰ ਕੌਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਟਿਕਟ ਉੱਤੇ 19833 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਇਸ ਵਾਰ ਬਠਿੰਡਾ ਲੋਕ ਸਭਾ ਸੀਟ ਤੋਂ ਪ੍ਰੋ. ਬਲਜਿੰਦਰ ਕੌਰ ਦਾ ਟਾਕਰਾ ਪੁਰਾਣੇ ਸਾਥੀ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨਾਲ ਹੋਵੇਗਾ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਬਠਿੰਡਾ ਤੋਂ ਆਪਣੇ ਉਮੀਦਵਾਰ ਐਲਾਨਣੇ ਹਨ।

-PTCNews

Related Post