ਬਠਿੰਡਾ ਤੋਂ ਉਮੀਦਵਾਰ ਤੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ 'ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ

By  Shanker Badra May 12th 2019 11:52 AM

ਬਠਿੰਡਾ ਤੋਂ ਉਮੀਦਵਾਰ ਤੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ 'ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ:ਬਠਿੰਡਾ : ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ 'ਤੇ ਬੀਤੀ ਰਾਤ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਹੈ।ਇਸ ਦੌਰਾਨ ਸ਼ਹਿਰ ਦੇ ਹਾਜੀਰਤਨ ਚੌਕ 'ਤੇ ਬੀਤੀ ਦੇਰ ਰਾਤ 11 ਵਜੇ ਕੁੱਝ ਲੋਕਾਂ ਨੇ ਹਮਲਾ ਕਰਕੇ ਗੱਡੀਆਂ ਦੀ ਭੰਨਤੋੜ ਕੀਤੀ।ਓਥੇ ਬਦਮਾਸ਼ਾਂ ਨੇ ਵਿਧਾਇਕਾ ਦੇ ਸੁਰੱਖਿਆ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ ਤੇ ਗੱਡੀ ਦੇ ਸ਼ੀਸ਼ੇ ਵੀ ਭੰਨ੍ਹ ਦਿੱਤੇ। [caption id="attachment_294354" align="aligncenter" width="300"]AAP MLA Baljinder Kaur Unknown youth Attack
ਬਠਿੰਡਾ ਤੋਂ ਉਮੀਦਵਾਰ ਤੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ 'ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ[/caption] ਇਸ ਘਟਨਾ ਤੋਂ ਬਾਅਦ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਉਹ ਚੋਣ ਪ੍ਰਚਾਰ ਕਰਕੇ ਵਾਪਸ ਮੁੜ ਰਹੇ ਸੀ ਤੇ ਹਾਜੀਰਤਨ ਚੌਕ 'ਤੇ ਰਾਤ 11 ਵਜੇ ਕੁਝ ਲੋਕ ਸ਼ਰਾਬ ਪੀ ਕੇ ਸੜਕ 'ਤੇ ਆਏ ਤੇ ਉਨ੍ਹਾਂ ਦੀ ਗੱਡੀ 'ਤੇ ਹਮਲਾ ਕਰ ਦਿੱਤਾ।ਉਸ ਸਮੇਂ ਉਨ੍ਹਾਂ ਬਦਮਾਸ਼ਾਂ ਨਾਲ 40 ਹੋਰ ਜਾਣੇ ਸ਼ਾਮਿਲ ਸਨ। [caption id="attachment_294356" align="aligncenter" width="300"]AAP MLA Baljinder Kaur Unknown youth Attack
ਬਠਿੰਡਾ ਤੋਂ ਉਮੀਦਵਾਰ ਤੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ 'ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ[/caption] ਉਨ੍ਹਾਂ ਕਿਹਾ ਕਿ ਉਸ ਦੌਰਾਨ ਪ੍ਰਸ਼ਾਸਨ ਤੇ ਐਸਐਸਪੀ ਨੂੰ ਮੌਕੇ 'ਤੇ ਕਈ ਫੋਨ ਕੀਤੇ ਪਰ ਕੋਈ ਵੀ ਪੁਲਿਸ ਅਧਿਕਾਰੀ ਨਹੀਂ ਪਹੁੰਚਿਆ।ਇੱਥੋਂ ਤੱਕ ਕਿ ਹਾਜੀਰਤਨ ਚੌਕ ਦੀ ਚੈਕ ਪੋਸਟ 'ਤੇ ਕੁਝ ਪੁਲਿਸ ਮੁਲਾਜ਼ਮ ਮੌਜੂਦ ਸਨ ਪਰ ਉਹ ਵੀ ਮੂਕ ਦਰਸ਼ਕ ਬਣ ਤਮਾਸ਼ਾ ਵੇਖਦੇ ਰਹੇ ਪਰ ਕੋਈ ਕਾਰਵਾਈ ਨਹੀਂ ਕੀਤੀ। -PTCNews

Related Post