'ਆਪ' MLA ਨੇ ਸਿੱਧੂ ਮੂਸੇਵਾਲਾ ਦੇ ਸਾਥੀਆਂ 'ਤੇ ਹੀ ਜਤਾਇਆ ਸ਼ੱਕ

By  Riya Bawa May 29th 2022 09:19 PM -- Updated: May 29th 2022 09:21 PM

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ।

'ਆਪ' MLA ਨੇ ਸਿੱਧੂ ਮੂਸੇਵਾਲਾ ਦੇ ਸਾਥੀਆਂ 'ਤੇ ਹੀ ਜਤਾਇਆ ਸ਼ੱਕ

ਦਿੱਲੀ ਤੋਂ ਵਿਧਾਇਕ ਨਰੇਸ਼ ਬਾਲਿਆਨ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਦਿੱਲੀ ਤੋਂ ਵਿਧਾਇਕ ਨਰੇਸ਼ ਬਾਲਿਆਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਜੀ ਦੀ ਸੁਰੱਖਿਆ 'ਚ ਪੰਜਾਬ ਪੁਲਿਸ ਦੇ ਦੋ ਸਪੈਸ਼ਲ ਕਮਾਂਡੋ ਤਾਇਨਾਤ ਸਨ ਪਰ ਮੂਸੇਵਾਲਾ ਆਪਣੀ ਨਿੱਜੀ ਕਾਰ 'ਚ ਦੋ ਸਾਥੀਆਂ ਸਮੇਤ ਸੁਰੱਖਿਆ ਮੁਲਾਜ਼ਮਾਂ ਨੂੰ ਨਾਲ ਲੈ ਕੇ ਕਿਉਂ ਨਹੀਂ ਗਏ? ਇਸ ਦੀ ਵੀ ਜਾਂਚ ਕੀਤੀ ਜਾਵੇਗੀ, ਕੀ ਮੂਸੇਵਾਲਾ ਦੇ ਕਿਸੇ ਸਾਥੀ ਨੇ ਜਾਣਬੁੱਝ ਕੇ ਅਜਿਹਾ ਕਰਵਾਇਆ? ਜਾਂਚ ਹੋਵੇਗੀ।

aap mla

ਦੂਜੇ ਪਾਸੇ ਇਸ ਤੋਂ ਪਹਿਲਾਂ ਕਾਂਗਰਸੀ ਆਗੂ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਦਾ ਜਿੰਮੇਵਾਰ ਸਿੱਧਾ ਭਗਵੰਤ ਮਾਨ ਹੇੈ ਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਨਿੱਜੀ ਦੁਸ਼ਮਣੀ ਕਰਕੇ ਇਹ ਸੁਰੱਖਿਆ ਵਾਪਸ ਲੈ ਰਹੇ ਹਨ , ਪੰਜਾਬ ਬਾਰੂਦ ਦੇ ਢੇਰ 'ਤੇ ਬੈਠਾ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਦਾ ਜਨਾਜਾ ਨਿਕਲਿਆ ਹੋਇਆ ਹੈ। ਕਾਂਗਰਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ 'ਤੇ ਕਤਲ ਦਾ ਪਰਚਾ ਦਰਜ ਹੋਵੇ।

 Sidhu Moosewala dead

ਇਹ ਵੀ ਪੜ੍ਹੋ: Sidhu Moosewala dead Live updates: ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੌਤ

-PTC News

Related Post