'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

By  Ravinder Singh October 14th 2022 02:22 PM -- Updated: October 14th 2022 03:25 PM

ਜਲੰਧਰ : ਜਲੰਧਰ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ਼ੀਤਲ ਅੰਗੂਰਾਲ ਮੁਤਾਬਕ ਉਸ ਨੂੰ ਇਹ ਧਮਕੀ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਗਏ ਆਪਣੇ ਬਿਆਨ ਤੋਂ ਬਾਅਦ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਸ਼ਿਕਾਇਤ ਸ਼ੀਤਲ ਅੰਗੁਰਾਲ ਵੱਲੋਂ ਜਲੰਧਰ ਦੇ ਥਾਣਾ ਨੰਬਰ ਪੰਜ ਵਿਚ ਕੀਤੀ ਗਈ ਹੈ ਜਿਸ ਦੇ ਚੱਲਦੇ ਥਾਣਾ ਨੰਬਰ 5 ਵਿਚ ਇਕ ਅਣਪਛਾਤੇ ਵਿਅਕਤੀ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਆਪਣੇ ਬਿਆਨ ਵਿਚ ਸ਼ੀਤਲ ਅੰਗੁਰਾਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਕ ਬਿਆਨ ਦਿੱਤਾ ਸੀ ਜੋ ਕਿ ਅੰਮ੍ਰਿਤਪਾਲ ਸਿੰਘ ਬਾਰੇ ਸੀ। ਇਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਸੁੰਦਰ ਲੜਕੀਆਂ ਦਾ ਮੁਕਾਬਲਾ: ਪੋਸਟਰ ਜਾਰੀ ਕਰਨ ਵਾਲੇ 2 ਲੋਕਾਂ 'ਤੇ ਪਰਚਾ ਦਰਜ ਪੰਜਾਬ ਨੂੰ ਮੁੜ ਖਾਲਿਸਤਾਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੀਤਲ ਅੰਗੁਰਾਲ ਨੇ ਆਪਣੇ ਬਿਆਨ 'ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਕ ਧਮਕੀ ਭਰਿਆ ਫੋਨ ਆਇਆ ਸੀ ਜਿਸ 'ਚ ਕਿਹਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਬਾਰੇ ਗ਼ਲਤ ਬਿਆਨਬਾਜ਼ੀ ਛੱਡ ਕੇ ਉਨ੍ਹਾਂ ਵੱਲ ਦੇ ਬਿਆਨ ਦੇਣ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ 'ਚ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਇਕ ਵਿਅਕਤੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਸ਼ੀਤਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਗਸਤ 'ਚ ਵੀ ਵਿਧਾਇਕ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਉਦੋਂ ਵਿਧਾਇਕ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਡੀਪੀ ਦੇ ਵ੍ਹਟਸਐਪ ਨੰਬਰ ਤੋਂ ਕਾਲ ਆਈ ਸੀ। ਇਸ ਵਿਚ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਫਿਰ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮੈਂ ਕਿਸੇ ਤੋਂ ਡਰਨ ਵਾਲੀ ਨਹੀਂ ਹਾਂ ਜਿਨ੍ਹਾਂ ਨੇ ਇਹ ਕੰਮ ਕੀਤਾ ਹੈ, ਉਹ ਜਲਦ ਹੀ ਸਲਾਖਾਂ ਪਿੱਛੇ ਹੋਣਗੇ। -PTC News  

Related Post