'ਆਪ' ਨੇ ਪਦਮ ਸ਼੍ਰੀ ਸੰਤ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੂੰ ਰਾਜਸਭਾ ਲਈ ਕੀਤਾ ਨਾਮਜ਼ਦ

By  Jasmeet Singh May 28th 2022 04:57 PM

ਚੰਡੀਗੜ੍ਹ, 28 ਮਈ: ਆਮ ਆਦਮੀ ਪਾਰਟੀ ਨੇ ਦੋ ਪਦਮ ਸ਼੍ਰੀ ਪੁਰਸਕਾਰ ਜੇਤੂਆਂ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸਿੰਚੇਵਾਲ ਅਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦਾ ਨਾਂ ਸ਼ਾਮਲ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।

ਇਹ ਵੀ ਪੜ੍ਹੋ: ਪੁਲਿਸ ਨੇ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਮੋਡਿਊਲ ਦਾ ਕੀਤਾ ਪਰਦਾਫਾਸ਼, ਗਿਰੋਹ ਦੇ 4 ਮੈਂਬਰ ਕੀਤੇ ਕਾਬੂ

ਸੰਤ ਬਲਬੀਰ ਸਿੰਘ ਸੀਚੇਵਾਲ ਦਰਿਆਵਾਂ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਜਾਣੇ ਜਾਂਦੇ ਹਨ। ਉਹ 'ਈਕੋ ਬਾਬਾ' ਦੇ ਨਾਂਅ ਵਜੋਂ ਵੀ ਪ੍ਰਸਿੱਧ ਹਨ। ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ਵਿੱਚ 160 ਕਿਲੋਮੀਟਰ ਲੰਬੀ ਕਾਲੀ ਬੇਈ ਨਦੀ ਦੀ ਸਫਾਈ ਦਾ ਕ੍ਰੈਡਿਟ ਦਿੱਤਾ ਜਾਂਦਾ ਹੈ। ਜਿਨ੍ਹਾਂ ਕਾਲੀ ਬੇਈ ਨਦੀ ਦੀ ਸਫਾਈ 2007 ਵਿੱਚ ਹੀ ਸ਼ੁਰੂ ਕੀਤੀ ਸੀ। ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਜਨਮੇ ਬਾਬਾ ਸੀਚੇਵਾਲ ਦਰਿਆਵਾਂ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਸਾਲਾਂ ਤੋਂ ਮੁਹਿੰਮ ਚਲਾ ਰਹੇ ਹਨ। 2017 ਵਿੱਚ ਬਾਬਾ ਸੀਚੇਵਾਲ ਦੇ ਮਹੱਤਵਪੂਰਨ ਯੋਗਦਾਨ ਲਈ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ।

ਉਥੇ ਹੀ ਦੂਜੇ ਪਾਸੇ ਸਮਾਜ ਸੇਵੀ ਵਿਕਰਮਜੀਤ ਸਿੰਘ ਸਾਹਨੀ ਨੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਵਿਕਰਮਜੀਤ ਸਾਹਨੀ ਸਾਲਾਂ ਤੋਂ ਸਮਾਜ ਭਲਾਈ ਦੇ ਕੰਮਾਂ ਨਾਲ ਜੁੜੇ ਹੋਏ ਹਨ। ਇਨ੍ਹਾਂ ਹੀ ਨਹੀਂ ਸਗੋਂ ਮਾਰੀਸ਼ਸ ਦੇ ਰਾਸ਼ਟਰਪਤੀ ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਵਿਸ਼ਵ ਪੰਜਾਬੀ ਪਾਰਲੀਮੈਂਟਰੀ ਫੋਰਮ ਬਣਾ ਕੇ ਦੁਨੀਆਂ ਭਰ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ। ਉਨ੍ਹਾਂ ‘ਬੋਲੇ ਸੋ ਨਿਹਾਲ’, ‘ਗੁਰੂ ਮਾਨਿਓ ਗ੍ਰੰਥ’ ਅਤੇ ‘ਸਰਬੰਸਦਾਨੀ’ ਵਰਗੇ ਕਈ ਪ੍ਰੋਗਰਾਮ ਕਰਵਾਏ ਤੇ ਨਾਲ ਹੀ ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਲਈ ਵਜ਼ੀਫ਼ਾ ਪ੍ਰਦਾਨ ਕੀਤੇ।

ਇਹ ਵੀ ਪੜ੍ਹੋ: ਇਨ੍ਹਾਂ ਸੂਬਿਆਂ ਵਿਚ ਗਰਮੀ ਤੋਂ ਜਲਦ ਮਿਲੇਗੀ ਰਾਹਤ, ਜਾਣੋ ਅੱਜ ਦੇ ਮੌਸਮ ਦਾ ਹਾਲ

ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵਜੋਂ ਉਨ੍ਹਾਂ ਨੇ 22 ਤੋਂ ਵੱਧ ਦੇਸ਼ਾਂ ਵਿੱਚ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਵਧਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਵਿਕਰਮਜੀਤ ਸਾਹਨੀ ਨੇ 500 ਤੋਂ ਵੱਧ ਅਫਗ਼ਾਨ ਹਿੰਦੂਆਂ ਅਤੇ ਸਿੱਖਾਂ ਦੇ ਮੁੜ ਵਸੇਬੇ ਦੀ ਜ਼ਿੰਮੇਵਾਰੀ ਨਿਭਾਈ ਹੈ ਅਤੇ ਕੋਵਿਡ-19 ਦੇ ਸਮੇਂ, ਵਿਕਰਮਜੀਤ ਸਾਹਨੀ ਨੇ ਪੰਜਾਬ ਦੇ ਪਿੰਡਾਂ ਵਿੱਚ ਕੋਵਿਡ-19 ਟੈਸਟਿੰਗ ਕਲੀਨਿਕਾਂ, ਐਂਬੂਲੈਂਸਾਂ ਅਤੇ ਦੋ ਹਜ਼ਾਰ ਤੋਂ ਵੱਧ ਆਕਸੀਜਨ ਸਿਲੰਡਰਾਂ ਦੀ ਮਦਦ ਮੁਹੱਈਆ ਕਰਵਾਈ ਸੀ।

-PTC Newsac

Related Post