ਆਪ ਪਾਰਟੀ ਛੱਡਣ ਵਾਲੇ ਵਿਧਾਇਕਾਂ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਘੇਰਿਆ

By  Shanker Badra August 9th 2019 03:46 PM -- Updated: August 9th 2019 03:48 PM

ਆਪ ਪਾਰਟੀ ਛੱਡਣ ਵਾਲੇ ਵਿਧਾਇਕਾਂ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਘੇਰਿਆ:ਚੰਡੀਗੜ੍ਹ : ਆਮ ਆਦਮੀ ਪਾਰਟੀ 'ਚੋਂ ਅਸਤੀਫ਼ਾ ਦੇ ਚੁੱਕੇ ਹਲਕਾ ਦਾਖਾ ਤੋਂ ਵਿਧਾਇਕ ਐਡਵੋਕੇਟ ਐਚ.ਐਸ.ਫੂਲਕਾ ਦਾ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਵੀ ਅਸਤੀਫ਼ਾ ਪ੍ਰਵਾਨ ਹੋ ਗਿਆ ਹੈ। ਇਸ ਮਗਰੋਂ ਪੰਜਾਬ ਦੀ ਸਿਆਸਤ ਗਰਮਾਉਂਦੀ ਨਜ਼ਰ ਆ ਰਹੀ ਹੈ।

 AAp party Removes MLAs resign Not Accepted SAD speaker Statement ਆਪ ਪਾਰਟੀ ਛੱਡਣ ਵਾਲੇ ਵਿਧਾਇਕਾਂ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਘੇਰਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਫੂਲਕਾ ਦਾ ਅਸਤੀਫ਼ਾ ਦੇਰੀ ਨਾਲ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਘੇਰਿਆ ਹੈ। ਇਸ ਦੇ ਇਲਾਵਾ ਆਪ ਛੱਡ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ , ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਅਤੇ ਨਵੀਂ ਪਾਰਟੀ ਬਣਾਉਣ ਵਾਲੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਕਰੜੇ ਹੱਥੀਂ ਲਿਆ ਹੈ।

 AAp party Removes MLAs resign Not Accepted SAD speaker Statement ਆਪ ਪਾਰਟੀ ਛੱਡਣ ਵਾਲੇ ਵਿਧਾਇਕਾਂ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਘੇਰਿਆ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਐਚਐਸ ਫੂਲਕਾ ਦਾ ਅਸਤੀਫ਼ਾ 10 ਮਹੀਨੇ ਬਾਅਦ ਮਨਜ਼ੂਰ ਕੀਤਾ ਗਿਆ ਹੈ। ਇਸ ਦੌਰਾਨ ਇੱਕ ਮਹੀਨੇ ਦਾ ਘੱਟੋ -ਘੱਟ ਪੰਜ ਤੋਂ 6 ਲੱਖ ਰੁਪਏ ਸਰਕਾਰੀ ਖਜ਼ਾਨੇ 'ਚੋਂ ਦੇਣੇ ਪਏ ਹਨ। ਉਨ੍ਹਾਂ ਕਿਹਾ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਸਰਕਾਰੀ ਸਹੂਲਤਾਂ ਦੀ ਕੌਣ ਭਰਪਾਈ ਕਰੇਗਾ।

 AAp party Removes MLAs resign Not Accepted SAD speaker Statement ਆਪ ਪਾਰਟੀ ਛੱਡਣ ਵਾਲੇ ਵਿਧਾਇਕਾਂ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਘੇਰਿਆ

ਇਸ ਦੌਰਾਨ ਮਜੀਠੀਆ ਨੇ ਕਿਹਾ ਹੈ ਕਿ ਆਪ ਛੱਡ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਵਿਧਾਇਕ ਸੈਸ਼ਨ ਦੌਰਾਨ ਆਪ ਦੀਆਂ ਕੁਰਸੀਆਂ 'ਤੇ ਬੈਠੇ ਸਨ।ਜਿਸ ਨਾਲ ਕਾਂਗਰਸ ਅਤੇ ਆਪ ਦੀ ਮਿਲੀਭੁਗਤ ਉਜਾਗਰ ਹੋਈ ਹੈ।ਉਨ੍ਹਾਂ ਕਿਹਾ ਕਿ ਖਹਿਰਾ ਸਮੇਤ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਕਰਨ 'ਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀਆਂ ਸੇਵਾਵਾਂ ਤੁਰੰਤ ਰੱਦ ਕੀਤੀਆਂ ਜਾਣ।

 AAp party Removes MLAs resign Not Accepted SAD speaker Statement ਆਪ ਪਾਰਟੀ ਛੱਡਣ ਵਾਲੇ ਵਿਧਾਇਕਾਂ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਘੇਰਿਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ 6.01.19 ਨੂੰ ਨਵੀਂ ਪਾਰਟੀ ਬਣਾ ਲਈ ਸੀ । ਇਸ ਤੋਂ ਇਲਾਵਾ ਨਾਜ਼ਰ ਸਿੰਘ ਮਾਨਸ਼ਾਹੀਆ ,ਅਮਰਜੀਤ ਸੰਦੋਆ ਕਾਂਗਰਸ ਵਿੱਚ ਸ਼ਾਮਲ ਹੋਏ ਸਨ , ਉਨ੍ਹਾਂ ਉਪਰ ਵੀ ਪੰਜਾਬ ਵਿਧਾਨ ਸਭਾ ਸਪੀਕਰ ਕੋਈ ਫੈਸਲਾ ਨਹੀਂ ਲੈ ਰਹੇ। ਇਸ ਨਾਲ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਧਾਨ ਸਭਾ ਵਿੱਚ ਵੀ ਫਰੈਂਡਲੀ ਮੈਚ ਖੇਡਦੀਆਂ ਹਨ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਹੜੇ ਵਿਧਾਇਕ ਅਸਤੀਫ਼ਾ ਦੇ ਚੁੱਕੇ ਹਨ ,ਉਨ੍ਹਾਂ ਨੂੰ ਕਾਂਗਰਸ ਨੇ ਵਿਧਾਨ ਸਭਾ ਕਮੇਟੀ ਦਾ ਮੈਂਬਰ ਬਣਾਇਆ ਹੈ।

-PTCNews

Related Post