ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

By  Shanker Badra August 27th 2021 04:29 PM

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸਪੋਕਸਮੈਨ ਅਤੇ ਸਟਾਰ ਪ੍ਰਚਾਰਕ ਵਜੋਂ ਸੇਵਾ ਨਿਭਾ ਚੁੱਕੇ ਸੁਖਬਾਜ ਪਰਵਾਨਾ ਅਤੇ ਲੀਗਲ ਸੈਲ ਦੇ ਸਾਬਕਾ ਵਾਈਸ ਪ੍ਰਧਾਨ ਐਡਵੋਕੇਟ ਸਤਸਿਮਰਨ ਸਿੰਘ ਗਿੱਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ।

ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਇਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬਾਜ ਪਰਵਾਨਾ ਅਤੇ ਸਤਸਿਮਰਨ ਸਿੰਘ ਗਿੱਲ ਨੇ ਅੰਨਾ ਹਜ਼ਾਰੇ ਦੀ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਪੰਜਾਬ 'ਚ ਆਪ ਨੂੰ ਖੜਾ ਕਰਨ ਲਈ ਦਿਨ ਰਾਤ ਇਕ ਕਰ ਕੇ ਮਿਹਨਤ ਕੀਤੀ ਸੀ।

ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਬਿਕਰਮ ਮਜੀਠੀਆ ਨੇ ਕਿਹਾ ਕਿ ਪਰਾਲੀ ਦੇ ਮੁੱਦੇ 'ਤੇ ਅਤੇ ਪਾਣੀ ਦੇ ਮੁੱਦੇ 'ਤੇ ਕੇਜਰੀਵਾਲ ਨੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਕੋਰੋਨਾ ਦੌਰਾਨ ਸਿਹਤ ਸਹੂਲਤਾਂ ਦਾ ਜਨਾਜ਼ਾ ਨਿਕਲਿਆ। ਮਜੀਠੀਆ ਨੇ ਕਿਹਾ ਕਿ ਦਿੱਲੀ ਦੇ ਫੇਲ ਮਾਡਲ ਨੂੰ ਦੇਖਦਿਆਂ ਇਨ੍ਹਾਂ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਗਈ ਹੈ।

ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਕਿਹਾ ਕਿ ਮਲਵਿੰਦਰ ਮਾਲੀ ਦਾ ਅਸਤੀਫਾ ਦਿੱਲੀ ਦੀ ਘੁਰਕੀ ਨਾਲ ਹੋਇਆ ਹੈ। ਆਈ.ਐਸ.ਆਈ ਦੇ ਇਸ਼ਾਰੇ 'ਤੇ ਅਸਤੀਫਾ ਹੋਇਆ ਹੈ। ਸਿੱਧੂ 'ਤੇ ਆਈ.ਐਸ.ਆਈ ਨੇ ਦਬਾਅ ਬਣਾਇਆ। ਮਜੀਠੀਆ ਨੇ ਕਿਹਾ ਕਿ ਸਿੱਧੂ ਮੁੜ ਤੋਂ ਜਲਦ ਭਾਪਾ ਬਦਲ ਸਕਦੇ ਹਨ। ਸਿੱਧੂ ਆਈ.ਐਸ.ਆਈ ਦਾ ਚਮਚਾ ਹੈ।

-PTCNews

Related Post