ਰਾਸ਼ਟਰਪਤੀ ਨੂੰ ਮਿਲਣ ਵਾਲੇ ਪੰਜਾਬ ਸਰਕਾਰ ਦੇ ਵਫ਼ਦ 'ਚ ਸ਼ਾਮਿਲ ਨਹੀਂ ਹੋਵੇਗੀ ਆਮ ਆਦਮੀ ਪਾਰਟੀ: ਚੀਮਾ

By  Shanker Badra October 31st 2020 06:07 PM

ਰਾਸ਼ਟਰਪਤੀ ਨੂੰ ਮਿਲਣ ਵਾਲੇ ਪੰਜਾਬ ਸਰਕਾਰ ਦੇ ਵਫ਼ਦ 'ਚ ਸ਼ਾਮਿਲ ਨਹੀਂ ਹੋਵੇਗੀ ਆਮ ਆਦਮੀ ਪਾਰਟੀ: ਚੀਮਾ:ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਜੋ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਆਮ ਆਦਮੀ ਪਾਰਟੀ ਉਸ ਦਾ ਹਿੱਸਾ ਨਹੀਂ ਬਣੇਗੀ।

Aam Aadmi Party will not meet President Punjab CM on agriculture bills: Harpal Singh Cheema AAP will not meet President Punjab CM on agriculture bills: Harpal Singh Cheema

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੇ ਇਸ ਵਫ਼ਦ 'ਚ ਸ਼ਾਮਿਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਨੂੰ ਅਜੇ ਰਾਜਪਾਲ ਵਲੋਂ ਸਹਿਮਤੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੈਪਟਨ ਵਲੋਂ ਅਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਨਹੀਂ ਕੀਤੀ ਗਈ ਹੈ।

Aam Aadmi Party will not meet President Punjab CM on agriculture bills: Harpal Singh Cheema AAP will not meet President Punjab CM on agriculture bills: Harpal Singh Cheema

ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਸ਼ਟਰਪਤੀ ਨੂੰ ਮਿਲਣ ਦੀ ਥਾਂ ਪ੍ਰਧਾਨ ਮੰਤਰੀ ਨੂੰ ਮਿਲਣ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਵਿਚ ਪਾਸ ਕੀਤੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਐਮ.ਐਸ.ਪੀ 'ਤੇ 100 ਫੀਸਦ ਸਰਕਾਰੀ ਖਰੀਦ ਦੀ ਗਰੰਟੀ ਲੈਣ ਲਈ ਪ੍ਰਧਾਨ ਮੰਤਰੀ ਨੂੰ ਮਿਲਣ। ਚੀਮਾ ਨੇ ਕਿਹਾਪੰਜਾਬ ਦਾ ਮੁੱਖ ਮੰਤਰੀ ਪੂਰੀ ਤਰਾਂ ਗੈਰ-ਜ਼ਿੰਮੇਵਾਰ ਹੈ।

Aam Aadmi Party will not meet President Punjab CM on agriculture bills: Harpal Singh Cheema AAP will not meet President Punjab CM on agriculture bills: Harpal Singh Cheema

ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਫਰਜ਼ੀ ਨੇਤਾ ਬਣਨ ਦੀਨੌਟੰਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਬਿੱਲਾਂ ਦਾ ਕਿਸਾਨ ਵਿਰੋਧਕਰ ਰਹੇ ਹਨ। ਚੀਮਾ ਨੇ ਕਿਹਾਮੁੱਖ ਮੰਤਰੀ ਖੇਤੀ ਕਾਨੂੰਨਾਂ ਬਾਰੇ ਮੋਦੀ ਸਰਕਾਰ ਦੀ ਕਠਪੁਤਲੀ ਵਾਂਗ ਐਕਸ਼ਨਕਰ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਵਿਰੁੱਧ ਧਰਨਾ ਮਾਰਨ ਜਾਣਗੇ ਤਾਂ ਆਪ ਡੱਟ ਕੇ ਸ਼ਾਮਲ ਹੋਵੇਗੀ।

Aam Aadmi Party will not meet President Punjab CM on agriculture bills: Harpal Singh Cheema ਰਾਸ਼ਟਰਪਤੀ ਨੂੰ ਮਿਲਣ ਵਾਲੇ ਪੰਜਾਬ ਸਰਕਾਰ ਦੇ ਵਫ਼ਦ 'ਚ ਸ਼ਾਮਿਲ ਨਹੀਂ ਹੋਵੇਗੀਆਮ ਆਦਮੀ ਪਾਰਟੀ : ਚੀਮਾ

ਇਸ ਦੇ ਨਾਲ ਹੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੈਪਟਨ ਪੰਜਾਬ ਦਾ ਕਮਜੋਰ ਮੁੱਖ ਮੰਤਰੀ ਹੈ। ਚੀਮਾ ਨੇ ਕਿਹਾਕੈਪਟਨ ਉਨ੍ਹਾਂ ਦੀਆਂ ਮੋਦੀ ਸਰਕਾਰ ਕੋਲ ਮੌਜੂਦ ਕਮਜ਼ੋਰੀਆਂ ਕਾਰਨ ਕਠਪੁਤਲੀ ਵਾਂਗ ਕੰਮਕਰ ਰਹੇ ਹਨ। ਕੈਪਟਨ ਨੇ 4 ਸਾਲ 'ਚ ਇਕ ਡੱਕਾ ਵੀ ਨਹੀਂ ਤੋੜਿਆ। ਕੈਪਟਨ ਨੇ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਆਮ ਆਦਮੀ ਪਾਰਟੀ ਵਿਧਾਨ ਸਭਾ ਵਿਚ ਪਾਸ ਕਰਵਾਏ ਬਿੱਲਾਂ ਦਾ ਬਿੱਲਕੁਲ ਸਮਰਥਨ ਨਹੀਂ ਕਰੇਗੀ।

Aam Aadmi Party will not meet President Punjab CM on agriculture bills: Harpal Singh Cheema

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਦੇਣ ਲਈ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਸੀ।

-PTCNews

Related Post