ਅਬੋਹਰ 'ਚ ਵੀ ਤਿੰਨ ਬੱਚੇ ਨਿਕਲੇ ਕੋਰੋਨਾ ਪਾਜ਼ੀਟਿਵ , 14 ਦਿਨਾਂ ਲਈ 2 ਜਮਾਤਾਂ ਨੂੰ ਕੀਤਾ ਬੰਦ

By  Shanker Badra August 11th 2021 03:11 PM

ਅਬੋਹਰ : ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਨੂੰ ਲੈ ਕੇ ਭਵਿੱਖਬਾਣੀਆਂ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰੀ ਸਕੂਲ ਖੁੱਲ੍ਹਣ ਦੇ ਨਾਲ ਹੀ ਵਿਦਿਆਰਥੀਆਂ 'ਚ ਕੋਰੋਨਾ ਪਾਜ਼ੀਟਿਵ ਆਉਣ ਦੇ ਮਾਮਲਿਆਂ ਨੇ ਬੱਚਿਆਂ ਸਣੇ ਉਨ੍ਹਾਂ ਦੇ ਮਾਂਪਿਆ 'ਚ ਡਰ ਪੈਦਾ ਕਰ ਦਿਤਾ ਹੈ। ਸਕੂਲ ਖੁੱਲਿਆ ਅਜੇ ਕੁਝ ਹੀ ਦਿਨ ਹੋਏ ਹਨ ਅਤੇ ਸਕੂਲਾਂ ਵਿਚੋਂ ਵਿਦਿਆਰਥੀ ਕੋਰੋਨਾ ਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ। [caption id="attachment_522457" align="aligncenter" width="300"] ਅਬੋਹਰ 'ਚ ਵੀ ਤਿੰਨ ਬੱਚੇ ਨਿਕਲੇ ਕੋਰੋਨਾ ਪਾਜ਼ੀਟਿਵ , 14 ਦਿਨਾਂ ਲਈ 2 ਜਮਾਤਾਂ ਨੂੰ ਕੀਤਾ ਬੰਦ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਹਾਕੀ ਖਿਡਾਰੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ , ਅੰਮ੍ਰਿਤਸਰ ਏਅਰਪੋਰਟ ਪੁੱਜਣ 'ਤੇ ਹੋਇਆ ਨਿੱਘਾ ਸਵਾਗਤ ਅਬੋਹਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ )'ਚ ਬੀਤੇ ਦਿਨੀ ਸਿਹਤ ਵਿਭਾਗ ਦੀ ਟੀਮ ਵੱਲੋਂ ਦਸਵੀਂ ,ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ 128 ਬੱਚਿਆਂ ਦੇ ਕੋਰੋਨਾ ਟੈਸਟ ( ਰੇਪੀਡ ) ਕਰਵਾਏ ਗਏ, ਜਿਨ੍ਹਾਂ ਵਿਚੋਂ ਤਿੰਨ ਬੱਚਿਆਂ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਬੱਚੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਹਨ। [caption id="attachment_522455" align="aligncenter" width="300"] ਅਬੋਹਰ 'ਚ ਵੀ ਤਿੰਨ ਬੱਚੇ ਨਿਕਲੇ ਕੋਰੋਨਾ ਪਾਜ਼ੀਟਿਵ , 14 ਦਿਨਾਂ ਲਈ 2 ਜਮਾਤਾਂ ਨੂੰ ਕੀਤਾ ਬੰਦ[/caption] ਇਸ ਤੋਂ ਬਾਅਦ ਇਨ੍ਹਾਂ ਦੋਵਾਂ ਜਮਾਤਾਂ ਨੂੰ 14 ਦਿਨਾਂ ਲਈ ਬੰਦ ਕਰ ਦਿਤਾ ਗਿਆ ਹੈ। ਬੱਚਿਆਂ ਨੂੰ ਵੀ ਘਰਾਂ ਵਿਚ ਕੁਵਾਰੰਨਟੀਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਇਨ੍ਹਾਂ ਜਮਾਤਾਂ ਦੇ ਅਧਿਆਪਕਾਂ ਨੂੰ ਵੀ ਟੈਸਟ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਟਾਂਡਾ ਦੇ ਸਰਕਾਰੀ ਸਕੂਲ ਜਾਜਾ ਦੇ 6 ਬੱਚੇ ਕੋਰੋਨਾ ਦੀ ਚਪੇਟ ਵਿਚ ਆ ਗਏ ਸਨ । [caption id="attachment_522454" align="aligncenter" width="300"] ਅਬੋਹਰ 'ਚ ਵੀ ਤਿੰਨ ਬੱਚੇ ਨਿਕਲੇ ਕੋਰੋਨਾ ਪਾਜ਼ੀਟਿਵ , 14 ਦਿਨਾਂ ਲਈ 2 ਜਮਾਤਾਂ ਨੂੰ ਕੀਤਾ ਬੰਦ[/caption] ਦੱਸ ਦੇਈਏ ਕਿ ਕੱਲ੍ਹ ਲੁਧਿਆਣਾ ਸ਼ਹਿਰ ਦੇ ਨਿਊ ਸੁਭਾਸ਼ ਨਗਰ ਤੋਂ 8 ਅਤੇ ਕੈਲਾਸ਼ ਨਗਰ ਦੇ ਸਰਕਾਰੀ ਹਾਈ ਸਕੂਲ ਵਿੱਚ 13 ਬੱਚੇ ਪਾਜ਼ੀਟਿਵ ਪਾਏ ਗਏ ਹਨ। ਵਿਦਿਆਰਥੀਆਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਨੇ ਸਕੂਲ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ। -PTCNews

Related Post