ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਕਰਜ਼ੇ ਤੋਂ ਦੁਖੀ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By  Shanker Badra October 15th 2019 03:32 PM -- Updated: October 15th 2019 03:33 PM

ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਕਰਜ਼ੇ ਤੋਂ ਦੁਖੀ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ:ਅਬੋਹਰ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ, ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

Abohar Village Sappanwali Loans Upset Farmer Suicide ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਕਰਜ਼ੇ ਤੋਂ ਦੁਖੀ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਇਸ ਦੌਰਾਨ ਅਬੋਹਰ ਦੇ ਪਿੰਡ ਸਪਾਂਵਾਲੀ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੱਜਣ ਕੁਮਾਰ ਵਾਸੀ ਪਿੰਡ ਸਪਾਂਵਾਲੀ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੱਜਣ ਕੁਮਾਰ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਕਾਫ਼ੀ ਪ੍ਰੇਸ਼ਾਨ ਸੀ ਅਤੇ ਇਸੇ ਕਾਰਨ ਬੀਤੀ ਰਾਤ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

Abohar Village Sappanwali Loans Upset Farmer Suicide ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਕਰਜ਼ੇ ਤੋਂ ਦੁਖੀ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਪਾ : ਬਰਾਤੀਆਂ ਦੀ ਕਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,ਔਰਤਾਂ ਅਤੇ ਬੱਚਿਆਂ ਸਮੇਤ 6 ਜ਼ਖਮੀ

ਦੱਸਿਆ ਜਾਂਦਾ ਹੈ ਮ੍ਰਿਤਕ ਦੇ ਦੋ ਬੇਟੇ ਹਨ। ਇਕ ਪੁੱਤਰ ਦੀ ਕੁਝ ਸਮਾਂ ਪਹਿਲਾਂ ਰੋਟਾਵੇਟਰ 'ਚ ਲੱਤ ਆ ਗਈ ਸੀ, ਜਿਸ ਕਾਰਨ ਲੱਤ ਕੱਟਣੀ ਪਈ ਹੈ। ਉਸਦੇ ਪੁੱਤਰ ਦੇ ਇਲਾਜ 'ਤੇ ਉਸਨੇ ਢਾਈ ਲੱਖ ਦਾ ਲੋਨ ਬੈਂਕ ਅਤੇ ਕੋਆਪਰੇਟਿਵ ਸੁਸਾਇਟੀ ਤੋਂ ਲਿਆ ਸੀ, ਜੋ ਵੱਧ ਕੇ ਕਰੀਬ 6 ਲੱਖ ਹੋ ਚੁੱਕਾ ਹੈ। ਇਸ ਮਗਰੋਂ ਹੀ ਸੱਜਣ ਕੁਮਾਰਦਾ ਖੁਦ ਦਾ ਐਕਸੀਡੇਂਟ ਹੋ ਗਿਆ ਸੀ।

-PTCNews

Related Post