ਵਜ਼ੀਫਾ ਘੁਟਾਲਾ : ਪੰਜਾਬ ਵਿਧਾਨ ਸਭਾ ਦੇ ਬਾਹਰ ABVP ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਝੜਪ ,ਕਈ ਵਿਦਿਆਰਥੀ ਗ੍ਰਿਫ਼ਤਾਰ

By  Shanker Badra October 19th 2020 02:02 PM -- Updated: October 19th 2020 02:04 PM

ਵਜ਼ੀਫਾ ਘੁਟਾਲਾ : ਪੰਜਾਬ ਵਿਧਾਨ ਸਭਾ ਦੇ ਬਾਹਰ ABVP ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਝੜਪ ,ਕਈ ਵਿਦਿਆਰਥੀ ਗ੍ਰਿਫ਼ਤਾਰ:ਚੰਡੀਗੜ੍ਹ : ਪੰਜਾਬ 'ਚ ਹੋਏ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਵਿਰੋਧ 'ਚ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਦਿਆਰਥੀ ਯੂਨੀਅਨ ਏ.ਬੀ.ਵੀ.ਪੀ. ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਚੌਕ ਨੇੜੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ABVP protest outside Punjab Vidhan Sabha against Punjab Government and Sadhu Singh Dharamsot over scholarship scam ਵਜ਼ੀਫਾ ਘੁਟਾਲਾ : ਪੰਜਾਬ ਵਿਧਾਨ ਸਭਾ ਦੇ ਬਾਹਰABVP ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਝੜਪ ,ਕਈ ਵਿਦਿਆਰਥੀ ਗ੍ਰਿਫ਼ਤਾਰ

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਅਤੇ ਸਾਧੂ ਸਿੰਘ ਧਰਮਸੋਤ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਅਪਣੇ ਹੱਥਾਂ ਵਿਚ ਪੰਜਾਬ ਸਰਕਾਰ ਵਿਰੋਧੀ ਬੈਨਰ ਹੱਥਾਂ ਵਿੱਚ ਫੜ੍ਹੇ ਹੋਏ ਹਨ ,ਜਿਨ੍ਹਾਂ 'ਤੇ ਲਿਖਿਆ ਹੈ ,ਕੈਪਟਨ ਸਰਕਾਰ ਦੀ ਖੁੱਲ੍ਹ ਗਈ ਪੋਲ ,ਧਰਮਸੋਤ ਵਜਾਵੇ ਢੋਲ।

ABVP protest outside Punjab Vidhan Sabha against Punjab Government and Sadhu Singh Dharamsot over scholarship scam ਵਜ਼ੀਫਾ ਘੁਟਾਲਾ : ਪੰਜਾਬ ਵਿਧਾਨ ਸਭਾ ਦੇ ਬਾਹਰABVP ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਝੜਪ ,ਕਈ ਵਿਦਿਆਰਥੀ ਗ੍ਰਿਫ਼ਤਾਰ

ਇਸ ਦੌਰਾਨ ਏਬੀਵੀਪੀ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਵੀ ਹੋਈ ਹੈ। ਜਿਸ ਤੋਂ ਬਾਅਦ ਵਿਦਿਆਰਥੀ ਯੂਨੀਅਨ ਏ.ਬੀ.ਵੀ.ਪੀ. ਦੇ ਕੁੱਝ ਕਾਰਕੁਨਾਂ ਨੂੰ ਚੰਡੀਗੜ੍ਹ ਪੁਲਿਸ ਵਾਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ABVP ਦੇ ਕਾਰਕੁਨਾਂ ਦਾ ਕਹਿਣਾ ਹੈ ਕਿ ਸਾਧੂ ਸਿੰਘ ਧਰਮਸੋਤ ਅਸਤੀਫ਼ਾ ਦੇਵੇ।

ABVP protest outside Punjab Vidhan Sabha against Punjab Government and Sadhu Singh Dharamsot over scholarship scam ਵਜ਼ੀਫਾ ਘੁਟਾਲਾ : ਪੰਜਾਬ ਵਿਧਾਨ ਸਭਾ ਦੇ ਬਾਹਰABVP ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਝੜਪ ,ਕਈ ਵਿਦਿਆਰਥੀ ਗ੍ਰਿਫ਼ਤਾਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਇਕ ਮਤਾ ਪੇਸ਼ ਕਰ ਕੇ ਐਸ.ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਉਹਨਾਂ ਦੇ ਚਹੇਤੇ ਨੂੰ ਬਰਖ਼ਾਸਤ ਕੀਤੇ ਜਾਣ ਅਤੇ ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ ,ਕਿਉਂਕਿ ਉਹਨਾਂ ਨੇ 64 ਕਰੋੜ ਰੁਪਏ ਦਾ ਐਸ ਸੀ ਸਕਾਲਰਸ਼ਿਪ ਘੁਟਾਲਾ ਕਰ ਕੇ ਤਿੰਨ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ ਜਦਕਿ ਪਾਰਟੀ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਵੀ ਝਾੜ ਪਾਏ ਜਾਣ ਦੀ ਮੰਗ ਕੀਤੀ ਸੀ।

ABVP protest outside Punjab Vidhan Sabha against Sadhu Singh Dharamsot over scholarship scam

-PTCNews

Related Post