ਮੋਹਾਲੀ ਮੇਲੇ 'ਚ ਵਾਪਰਿਆ ਦਰਦਨਾਕ ਹਾਦਸਾ, ਝੂਟਾ ਟੁੱਟਣ ਨਾਲ ਕਈ ਲੋਕ ਹੋਏ ਜ਼ਖ਼ਮੀ

By  Riya Bawa September 5th 2022 07:34 AM -- Updated: September 5th 2022 07:47 AM

ਮੋਹਾਲੀ: ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਐਤਵਾਰ ਰਾਤ ਨੂੰ ਇਕ ਮੇਲੇ 'ਚ ਵੱਡਾ ਹਾਦਸਾ ਵਾਪਰਿਆ ਹੈ। ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿੱਚ ਲੱਗੇ ਮੇਲੇ ਦੌਰਾਨ ਐਤਵਾਰ ਰਾਤ ਨੂੰ ਡਰਾਪ ਟਾਵਰ ਦਾ ਝੂਲਾ 50 ਫੁੱਟ ਦੀ ਉਚਾਈ ਤੋਂ ਅਚਾਨਕ ਹੇਠਾਂ ਡਿੱਗ ਗਿਆ। ਝੂਲੇ 'ਤੇ ਕਰੀਬ 20 ਲੋਕ ਸਵਾਰ ਸਨ। ਕਈ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਲ ਸੀ। 13 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੰਜ ਨੂੰ ਸਿਵਲ ਅਤੇ ਬਾਕੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।


mohali

ਇਹ ਹਾਦਸਾ ਰਾਤ ਕਰੀਬ 9 ਵਜੇ ਵਾਪਰਿਆ। ਜ਼ਖ਼ਮੀਆਂ ਨੂੰ ਮੁਹਾਲੀ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤਾਂ ਦੇ ਸਿਰ ਅਤੇ ਗਰਦਨ, ਪਿੱਠ, ਪੇਟ ਆਦਿ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।



ਇਹ ਵੀ ਪੜ੍ਹੋ: ਜ਼ਜਬੇ ਨੂੰ ਸਲਾਮ! ਇਨਸਾਨੀਅਤ ਦੀ ਮਿਸਾਲ ਬਣਿਆ ਬਠਿੰਡਾ ਦਾ ਇਹ ਆਟੋ ਚਾਲਕ, ਜਾਣੋ ਇਸਦੀ ਕਹਾਣੀ

ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਝੂਲੇ ਨੂੰ ਅਚਾਨਕ ਹੇਠਾਂ ਡਿੱਗਦਾ ਦੇਖ ਕੇ ਉਹਨਾਂ ਦੇ ਹੋਸ਼ ਉੱਡ ਗਏ। ਅਚਾਨਕ ਰੌਲਾ ਪਿਆ ਅਤੇ ਝੂਲੇ 'ਤੇ ਬੈਠੇ ਲੋਕ ਅਚਾਨਕ ਆ ਕੇ ਹੇਠਾਂ ਡਿੱਗ ਪਏ। ਉਹਨਾਂ ਦੀ ਸੀਟ ਬੈਲਟ ਟੁੱਟ ਗਈ। ਸਾਰੇ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਲੋਕਾਂ ਨੇ ਜ਼ਖ਼ਮੀਆਂ ਨੂੰ ਗੱਡੀਆਂ ਵਿੱਚ ਬਿਠਾ ਕੇ ਫੇਜ਼ 6 ਦੇ ਹਸਪਤਾਲ ਅਤੇ ਪ੍ਰਾਈਵੇਟ ਹਸਪਤਾਲ ਵਿੱਚ ਪਹੁੰਚਾਇਆ। ਫੇਜ਼ 6 ਵਿੱਚ ਸਥਿਤ ਸਿਵਲ ਹਸਪਤਾਲ ਵਿੱਚ ਡਾਕਟਰ ਮਰੀਜ਼ਾਂ ਦੇ ਇਲਾਜ ਵਿੱਚ ਲੱਗੇ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਝੂਲਾ ਕਰੀਬ 50 ਫੁੱਟ ਦੀ ਉਚਾਈ ਤੋਂ ਡਿੱਗਿਆ ਹੈ। ਝੂਲੇ 'ਚ ਕਰੀਬ 20 ਲੋਕ ਸਵਾਰ ਸਨ, ਜਿਨ੍ਹਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੁਹਾਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਤੋਂ ਇਲਾਵਾ ਐਸਡੀਐਮ ਸਰਬਜੀਤ ਕੌਰ ਅਤੇ ਨਾਇਬ ਤਹਿਸੀਲਦਾਰ ਅਰਜੁਨ ਗਰੇਵਾਲ ਵੀ ਪੁੱਜੇ। ਪੁਲਿਸ ਦਾ ਕਹਿਣਾ ਹੈ ਕਿ ਲਾਪਰਵਾਹੀ ਕਰਨ ਵਾਲੇ ਵਿਅਕਤੀ ਖਿਲਾਫ ਆਈਪੀਸੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।



-PTC News

Related Post