ਕਿਸਾਨੀ ਅੰਦੋਲਨ ਤੋਂ ਵਾਪਸ ਆ ਰਹੇ ਨੌਜਵਾਨ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ

By  Shanker Badra December 2nd 2020 06:26 PM

ਕਿਸਾਨੀ ਅੰਦੋਲਨ ਤੋਂ ਵਾਪਸ ਆ ਰਹੇ ਨੌਜਵਾਨ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ:ਮਲੌਦ : ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਵਾਪਸ ਆ ਰਹੇ ਪਿੰਡ ਝੱਮਟ ਦੇ 35 ਸਾਲਾ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਗੋਲੂ ਪੁੱਤਰ ਸਵ. ਜਗਤਾਰ ਸਿੰਘ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਝੱਮਟ ,ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

Accident young farmer returning from Delhi Farmers Protest ਕਿਸਾਨੀ ਅੰਦੋਲਨ ਤੋਂ ਵਾਪਸ ਆ ਰਹੇ ਨੌਜਵਾਨ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ

ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਪਿੱਪਲੀ ਸ਼ਹਿਰ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ,ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਉਸ ਦਾ ਸਾਥੀ ਗੁਰਜੀਤ ਸਿੰਘ ਜ਼ਖ਼ਮੀ ਹਾਲਤ 'ਚ ਹੈ। ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦੇ ਕੇ 10 ਲੱਖ ਰੁਪਏ ਦੀ ਸਹਾਇਤਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ।

Accident young farmer returning from Delhi Farmers Protest ਕਿਸਾਨੀ ਅੰਦੋਲਨ ਤੋਂ ਵਾਪਸ ਆ ਰਹੇ ਨੌਜਵਾਨ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ

ਇਸ ਤੋਂ ਪਹਿਲਾਂ ਬੀਤੇ ਦਿਨੀਂ ਟਿਕਰੀ ਵਿਖੇ ਕਿਸਾਨ ਅੰਦੋਲਨ ਦੌਰਾਨਧਨੌਲਾ ਦੇ ਟਰੈਕਟਰ ਮਕੈਨਿਕ ਜਨਕ ਰਾਜ ਦੀ ਮੌਤ ਹੋ ਗਈ ਸੀ। ਇਹ ਕਿਸਾਨ ਕਿਸਾਨਾਂ ਦੇ ਦਿੱਲੀ ਜਾ ਰਹੇ ਕਾਫ਼ਲੇ ਵਿੱਚ ਟਰੈਕਟਰਾਂ ਦੀ ਮੁਫ਼ਤ ਮੁਰੰਮਤ ਕਰਨ ਦੀ ਸੇਵਾ ਨਿਭਾਅ ਰਿਹਾ ਸੀ। ਜਨਕ ਰਾਜ ਦੀ ਦਿੱਲੀ-ਹਰਿਆਣਾ ਸਰਹੱਦ 'ਤੇ ਬਹਾਦਰਗੜ੍ਹ ਨੇੜੇ ਗੱਡੀ ਨੂੰ ਅੱਗ ਲੱਗਣ ਕਰਕੇ ਮੌਤ ਹੋ ਗਈ ਸੀ।

Accident young farmer returning from Delhi Farmers Protest ਕਿਸਾਨੀ ਅੰਦੋਲਨ ਤੋਂ ਵਾਪਸ ਆ ਰਹੇ ਨੌਜਵਾਨ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 5 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ।  ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।

young farmer Accident ,farmer Road Accident ,Farmers Protest Delhi

-PTCNews

Related Post