ਲੁਧਿਆਣਾ ਦੇ ACP ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , SHO ਨੂੰ ਵੀ ਕੀਤਾ ਇਕਾਂਤਵਾਸ

By  Shanker Badra April 13th 2020 12:31 PM

ਲੁਧਿਆਣਾ ਦੇ ACP ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , SHO ਨੂੰ ਵੀ ਕੀਤਾ ਇਕਾਂਤਵਾਸ:ਲੁਧਿਆਣਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਧਿਆਣਾ ਪੁਲਿਸ 'ਚ ਤਾਇਨਾਤ ਏਸੀਪੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉੱਚ ਸਰਕਾਰੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਵੀ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਉੱਤਰੀ ਦੇ ਏ.ਸੀ.ਪੀ. ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਏ.ਪੀ.ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ। ਇਸ ਸਮੇਂ ਏ.ਸੀ.ਪੀ. ਵੈਂਟੀਲੇਟਰ 'ਤੇ ਹਨ।

ਏਸੀਪੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਮਹਿਕਮੇ 'ਚ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਏਸੀਪੀ ਨਾਲ ਸਬੰਧ ਰੱਖਣ ਵਾਲੇ ਐੱਸਐੱਚਓ ਨੂੰ ਵੀ ਇਕਾਂਤਵਾਸ 'ਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇਸ ਏਸੀਪੀ ਅਧਿਕਾਰੀ ਦੇ ਨਾਲ ਪਿਛਲੇ ਦਿਨਾਂ 'ਚ ਮਿਲਣ ਵਾਲੇ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਸਕੇ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 171 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 53 ,ਜਲੰਧਰ - 12 , ਨਵਾਂਸ਼ਹਿਰ - 19 , ਪਠਾਨਕੋਟ - 16 ,ਅੰਮ੍ਰਿਤਸਰ - 11 , ਮਾਨਸਾ - 11 , ਲੁਧਿਆਣਾ – 11, ਹੁਸ਼ਿਆਰਪੁਰ - 7 ,  ਮੋਗਾ - 4 , ਰੋਪੜ - 3 , ਫਰੀਦਕੋਟ - 3 ,ਫਤਿਹਗੜ੍ਹ ਸਾਹਿਬ - 2 , ਸੰਗਰੂਰ - 2 ,ਬਰਨਾਲਾ - 2, ਪਟਿਆਲਾ - 2 , ਕਪੂਰਥਲਾ - 2 , ਸ੍ਰੀ ਮੁਕਤਸਰ ਸਾਹਿਬ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 12 ਮੌਤਾਂ ਹੋ ਚੁੱਕੀਆਂ ਹਨ ਅਤੇ 23 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post