Tue, Mar 17, 2026
Whatsapp

Shreyas Talpade Heart Attack: ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ; ਕੀਤੀ ਗਈ Angioplasty, ਜਾਣੋ ਹੁਣ ਕਿਵੇਂ ਹੈ ਹਾਲਤ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Reported by:  PTC News Desk  Edited by:  Aarti -- December 15th 2023 08:43 AM -- Updated: December 15th 2023 03:20 PM
Shreyas Talpade Heart Attack: ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ; ਕੀਤੀ ਗਈ Angioplasty, ਜਾਣੋ ਹੁਣ ਕਿਵੇਂ ਹੈ ਹਾਲਤ

Shreyas Talpade Heart Attack: ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ; ਕੀਤੀ ਗਈ Angioplasty, ਜਾਣੋ ਹੁਣ ਕਿਵੇਂ ਹੈ ਹਾਲਤ

Shreyas Talpade Heart Attack: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਵੀਰਵਾਰ ਨੂੰ ਮੁੰਬਈ 'ਚ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ 47 ਸਾਲਾ ਅਦਾਕਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਅਗਲੀ ਫਿਲਮ 'ਵੈਲਕਮ ਟੂ ਦ ਜੰਗਲ' ਦੀ ਸ਼ੂਟਿੰਗ ਕਰ ਰਹੇ ਸਨ ਅਤੇ ਸ਼ੂਟਿੰਗ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਬੇਹੋਸ਼ ਹੋ ਗਏ।

ਖਬਰਾਂ ਮੁਤਾਬਕ ਅਦਾਕਾਰ ਦਾ ਐਂਜੀਓਪਲਾਸਟੀ ਇਲਾਜ ਕਰਵਾਇਆ ਗਿਆ ਹੈ। ਦੱਸ ਦਈਏ ਕਿ ਐਂਜੀਓਪਲਾਸਟੀ ਇੱਕ ਕੋਰੋਨਰੀ ਆਰਟਰੀ ਨੂੰ ਖੋਲ੍ਹਣ ਲਈ ਵਰਤੀ ਜਾਂਦੀ ਇੱਕ ਪ੍ਰਕਿਰਿਆ ਹੈ ਜੋ ਕੋਰੋਨਰੀ ਆਰਟਰੀ ਬਿਮਾਰੀ ਕਾਰਨ ਬਲੌਕ ਕੀਤੀ ਜਾਂਦੀ ਹੈ। ਫਿਲਹਾਲ ਉਸ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ।


ਹਸਪਤਾਲ ਪ੍ਰਸ਼ਾਸਨ ਨੇ ਅਦਾਕਾਰ ਦੀ ਸਿਹਤ ਬਾਰੇ ਅਪਡੇਟ ਦਿੱਤੀ ਸੀ। ਉਨ੍ਹਾਂ ਮੁਤਾਬਕ ਸ਼੍ਰੇਅਸ ਨੂੰ ਵੀਰਵਾਰ ਸ਼ਾਮ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਕਰੀਬ 10 ਵਜੇ ਉਨ੍ਹਾਂ ਦਾ ਦਿਲ ਦਾ ਅਪਰੇਸ਼ਨ ਹੋਇਆ। ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਉਸ ਦੀ ਹਾਲਤ ਸਥਿਰ ਹੈ। ਉਸ ਨੂੰ ਕੁਝ ਦਿਨਾਂ ਵਿੱਚ ਛੁੱਟੀ ਮਿਲ ਜਾਵੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰ ਮੁੰਬਈ 'ਚ ਫਿਲਮ ਵੈਲਕਮ ਟੂ ਜੰਗਲ ਦੀ ਸ਼ੂਟਿੰਗ ਕਰ ਰਹੇ ਸਨ। ਅਕਸ਼ੇ ਕੁਮਾਰ ਨੇ ਇੰਸਟਾ 'ਤੇ ਫਿਲਮ ਦੇ ਸੈੱਟ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ 'ਚ ਸ਼੍ਰੇਅਸ ਵੀ ਨਜ਼ਰ ਆ ਰਹੇ ਹਨ। ਵੀਡੀਓ 'ਚ ਅਕਸ਼ੇ ਸਟੰਟ ਕਰਦੇ ਨਜ਼ਰ ਆ ਰਹੇ ਹਨ। ਸ਼੍ਰੇਅਸ ਉਨ੍ਹਾਂ ਦੇ ਪਿੱਛੇ ਪੌੜੀਆਂ 'ਤੇ ਖੜ੍ਹਾ ਹੈ। ਵੀਡੀਓ 'ਚ ਅਦਾਕਾਰ ਮਸਤੀ ਕਰਦੇ ਨਜ਼ਰ ਆਏ। ਪਰ ਕਿਸੇ ਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਅਗਲੇ ਹੀ ਪਲ ਸ਼੍ਰੇਅਸ ਨਾਲ ਅਜਿਹਾ ਕੁਝ ਹੋਵੇਗਾ। 

- PTC NEWS

Top News view more...

Latest News view more...

PTC NETWORK
PTC NETWORK