ਕਿਸਾਨ ਅੰਦੋਲਨ ਖ਼ਿਲਾਫ਼ ਬੋਲਣ ਵਾਲੇ ਕਲਾਕਾਰ ਤੇ ਖਿਡਾਰੀਆਂ ਦਾ ਅਮਰੀਕਾ 'ਚ ਹੋਵੇਗਾ ਬਾਈਕਾਟ: ਸਿੱਖ ਜਥੇਬੰਦੀਆਂ

By  Jagroop Kaur February 8th 2021 11:02 PM -- Updated: February 8th 2021 11:03 PM

ਅਮਰੀਕਾ ਦੀਆਂ 80 ਤੋਂ ਵਧੇਰੇ ਸਿੱਖ ਜੱਥੇਬੰਦੀਆਂ ਨੇ ਉਥੋਂ ਦੀਆਂ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਭਾਰਤ ਵਿਚ ਚੱਲ ਰਹੇ ਅੰਦੋਲਨ ਦੀ ਹਿਮਾਇਤ ਲਈ ਵਿਸ਼ੇਸ਼ ਸਭਾ ਬੁਲਾਈ। ਇਸ ਵਿਚ ਸਥਾਨਕ ਲੋਕਾਂ ਤੋਂ ਇਲਾਵਾ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਭਾ ਵਿਚ ਫਰਿਜ਼ਨੋ (ਕੈਲੇਫੋਰਨੀਆਂ) ਦੇ ਮੇਅਰ ਜੈਰੀ ਡਾਇਰ ਵੀ ਸ਼ਾਮਲ ਹੋਏ, ਜਿਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਵਿਸ਼ਵ ਵਿਚ ਕਿਤੇ ਵੀ ਚਾਹੇ ਉਹ ਭਾਰਤ ਹੋਵੇ ਜਾਂ ਅਮਰੀਕਾ ਜੇਕਰ ਲੋਕਤੰਤਰ ਦਾ ਘਾਣ ਹੁੰਦਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਉਸ ਦੇ ਖ਼ਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ।

ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ 'ਤੇ ਗੌਰ ਕਰਦਿਆਂ ਇਨ੍ਹਾਂ ਦਾ ਹੱਲ ਲੱਭਣਾ ਚਾਹੀਦਾ ਹੈ। ਇਕੱਤਰ ਹੋਈ ਸਭਾ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਅੰਦੋਲਨ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ।

ਹੋਰ ਪੜ੍ਹੋ :ਬਾਕੀ ਮੁੱਦੇ ਛੱਡ ਕੇ ਕਿਸਾਨਾਂ ਦੇ ਮੁੱਦੇ ‘ਤੇ ਧਿਆਨ ਦੇਣ ਪ੍ਰਧਾਨ ਮੰਤਰੀ ਮੋਦੀ: ਡਾ.ਦਲਜੀਤ ਚੀਮਾ

 

ਪੜ੍ਹੋ ਹੋਰ ਖ਼ਬਰਾਂ : ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਇਸ ਸਭਾ ਵਿਚ ਇਕੱਤਰ ਹੋਈ ਸੰਗਤ ਨੇ ਮਤੇ ਪਾਸ ਕਰਦਿਆਂ ਕਿਹਾ ਕਿ ਜਿਸ ਵਿਚ ਮੁੱਖ ਤੌਰ 'ਤੇ ਉਨ੍ਹਾਂ ਕਲਾਕਾਰਾਂ ਅਤੇ ਖਿਡ਼ਾਰੀਆਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ, ਜੋ ਕਿਸਾਨ ਅੰਦੋਲਨ ਦੇ ਖ਼ਿਲਾਫ਼ ਬੋਲ ਰਹੇ ਹਨ। ਅਮਰੀਕਾ ਦੀ ਸੰਗਤ ਨੇ ਐਲਾਨ ਕੀਤਾ ਕਿ ਜਿਹੜੇ ਬਾਲੀਵੁੱਡ ਦੇ ਕਲਾਕਾਰਾ ਅਤੇ ਖਿਡਾਰੀਆ ਨੇ ਆਪਣੀਆਂ ਜ਼ਮੀਰਾਂ ਗਿਰਵੀ ਰੱਖ ਕੇ ਦੇਸ਼ ਦੇ ਅੰਨਦਾਤਾ ਦੇ ਖਿਲਾਫ ਭੰਡੀ ਪ੍ਰਚਾਰ ਕੀਤਾ ਹੈ, ਉਨ੍ਹਾਂ ਦਾ ਅਮਰੀਕਾ ਵਿਚ ਹਰ ਜਗ੍ਹਾ ਤੇ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਿਸੇ ਪ੍ਰਮੋਟਰ ਨੇ ਅਮਰੀਕਾ ਦੀ ਧਰਤੀ ਉੱਤੇ ਉਹਨਾਂ ਦਾ ਸਾਥ ਦਿੱਤਾ ਤਾਂ ਉਸ ਦਾ ਵੀ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ।

Farmers dies at Tikri Border , cremation today in Nihal Singh Wala

ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ – MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ 

ਸਭਾ ਦੌਰਾਨ ਦਿੱਲੀ ਵਿੱਚ 26 ਜਨਵਰੀ ਨੂੰ ਹੋਏ ਘਟਨਾਕ੍ਰਮ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾ, ਕਿਸਾਨਾ ਅਤੇ ਪੱਤਰਕਾਰਾਂ ਦੀ ਪੈਰਵਾਈ ਕਰ ਰਹੇ ਐਡਵੋਕੇਟ ਅਮਰਵੀਰ ਸਿੰਘ ਭੁੱਲਰ ਕੋਲੋਂ ਇਨ੍ਹਾਂ ਕੇਸਾਂ ਦੀ ਜਾਣਕਾਰੀ ਲਈ ਗਈ। ਇਸ ਦੌਰਾਨ ਐਕਟਿਵਿਸਟ ਨੌਦੀਪ ਕੌਰ ਅਤੇ ਉਨ੍ਹਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਖਾਲਸਾ ਏਡ, ਏਸੀ਼ਆ ਦੇ ਮੁਖੀ ਅਮਰਪ੍ਰੀਤ ਸਿੰਘ ਨੇ ਮੋਰਚੇ ਦੀ ਅਜੋਕੀ ਸਥਿਤੀ ਦੱਸੀ ਅਤੇ ਚੱਲ ਰਹੀਆਂ ਸਮਾਜ ਸੇਵੀ ਸੇਵਾਵਾਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਇਆ।Farmers dies at Tikri Border , cremation today in Nihal Singh Wala

ਸਭਾ ਦੇ ਅੰਤ ਵਿਚ ਸਮੂਹ ਸੰਗਤ ਵੱਲੋਂ ਸਾਰਿਆਂ ਦੀ ਸਹਿਮਤੀ ਦੇ ਨਾਲ ਮਤੇ ਪਾਏ ਗਏ। ਸਿੱਖ ਸੰਸਥਾਵਾਂ ਵਲੋਂ ਜਿੱਥੇ ਜਥੇਬੰਦੀਆਂ ਨੂੰ ਇਕ ਜੁੱਟ ਰਹਿਣ ਦੀ ਅਪੀਲ ਕੀਤੀ ਗਈ, ਉਥੇ ਇਹ ਵੀ ਸੁਝਾਅ ਦਿੱਤਾ ਗਿਆ ਕਿ ਗ੍ਰਿਫ਼ਤਾਰ ਹੋਏ ਕਿਸਾਨਾਂ, ਨੌਜਵਾਨਾਂ ਅਤੇ ਪੱਤਰਕਾਰਾਂ ਦੀ ਰਿਹਾਈ ਲਈ ਵੀ ਯੋਗ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਕਾਰਜ ਲਈ ਉਨ੍ਹਾਂ ਜਥੇਬੰਦੀਆਂ ਨੂੰ ਹਰ ਮਦਦ ਦੇਣ ਐਲਾਨ ਵੀ ਕੀਤਾ।

Related Post