ਆਦਮਪੁਰ: ਨਹਿਰੀ ਪਾਣੀ ਪੂਰਾ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ (ਤਸਵੀਰਾਂ)

By  Jashan A July 8th 2019 03:52 PM

ਆਦਮਪੁਰ: ਨਹਿਰੀ ਪਾਣੀ ਪੂਰਾ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ (ਤਸਵੀਰਾਂ),ਆਦਮਪੁਰ : ਨਹਿਰੀ ਪਾਣੀ ਪੂਰਾ ਨਾ ਹੋਣ ਕਰਕੇ ਅੱਜ ਆਦਮਪੁਰ ਵਿਖੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ। ਕਿਸਾਨਾਂ ਵਲੋਂ ਹੁਸ਼ਿਆਰਪੁਰ ਰੋਡ ਜਾਮ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ ਕਿਉਂਕਿ ਆਦਮਪੁਰ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਪੂਰਾ ਨਹੀਂ ਮਿਲ ਰਿਹਾ ਅਤੇ ਨਾ ਹੀ 8 ਘੰਟੇ ਬਿਜਲੀ ਮਿਲ ਰਹੀ ਹੈ।

ਜਿਸ ਕਾਰਨ ਝੋਨੇ ਦੀ ‌ਫਸਲ ਖਰਾਬ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੁਖੀ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਇਕ ਦਿਨ ਦਾ ਐਲਨੀਮੈਟਮ ਦਿੱਤਾ ਹੈ।

ਹੋਰ ਪੜ੍ਹੋ:ਇਹ ਕੈਸੀ ਕਰਜ਼ਾ ਮੁਆਫੀ, ਢਾਈ ਏਕੜ ਤੋਂ ਘੱਟ ਭੂਮੀ ਵਾਲੇ ਕਿਸਾਨਾਂ ਦਾ ਨਾਮ ਨਹੀਂ ਸੂਚੀ 'ਚ?

ਜੇਕਰ ਕਿਸਾਨਾਂ ਦੀਆ ਇਹ ਮੰਗਾ ਨਾ ਮੰਨੀਆਂ ਗਈਆਂ ਤਾਂ ਕਿਸਾਨ ਵੱਡਾ ਸੰਘਰਸ਼ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸੂਬੇ ਭਰ 'ਚ ਕਿਸਾਨ ਝੋਨੇ ਦੀ ਫਸਲ ਲਗਾ ਰਹੇ ਹਨ, ਜਿਸ ਕਾਰਨ ਪਾਣੀ ਦੀ ਵਧੇਰੇ ਜ਼ਰੁਰਤ ਹੁੰਦੀ ਹੈ।

-PTC News

Related Post