ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

By  Riya Bawa November 15th 2021 07:20 PM -- Updated: November 15th 2021 07:25 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦੇ ਸੰਪੂਰਤਾ ਦਿਵਸ ਮੌਕੇ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰੰਭ ਹੋਏ ਗੁਰਮਤਿ ਸਮਾਗਮ ਵਿਚ ਰਾਗੀ ਅਤੇ ਢਾਡੀ ਜਥੇ ਕੀਰਤਨ ਤੇ ਗੁਰ ਇਤਿਹਾਸ ਸਰਵਨ ਕੀਤੇ ਗਏ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ ਤੇ ਜਗਮੀਤ ਸਿੰਘ ਬਰਾੜ ਪਹੁੰਚੇ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਦੇ ਨਾਲ ਨਾਲ ਉੱਥੇ ਹੀ ਵੱਖ-ਵੱਖ ਹਲਕਿਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਪੁੱਜੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ। ਜੇ ਸ਼੍ਰੋਮਣੀ ਕਮੇਟੀ ਕਮਜ਼ੋਰ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਕਮਜ਼ੋਰ ਹੈ। ਦੂਜੇ ਸੂਬਿਆਂ ਮਨੀਪੁਰ, ਨਾਗਾਲੈਂਡ 'ਚ ਕੋਈ ਸਮੱਸਿਆ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਂਦਾ ਹੈ। ਜੇ ਦੂਜੇ ਦੇਸ਼ਾਂ 'ਚ ਕੋਈ ਮਸਲਾ ਸਿੱਖਾਂ ਨੂੰ ਹੁੰਦਾ ਹੈ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਕੌਮ ਨੂੰ ਇਕਜੁੱਟ ਹੋਣ ਦੀ ਲੋੜ ਹੈ। ਜੇ ਕੌਮ ਕਮਜ਼ੋਰ ਹੋਈ ਤਾਂ ਆਪਾਂ ਜਿੰਮੇਵਾਰ ਹੋਵਾਂਗੇ। ਸ਼੍ਰੋਮਣੀ ਕਮੇਟੀ ਨੇ ਹਰ ਖੇਤਰ 'ਚ ਬੇਹਤਰੀਨ ਸੇਵਾਵਾਂ ਦਿੱਤੀਆਂ ਹਨ। ਸਿੱਖ ਕੌਮ ਦਾ ਨਾਂ ਰੌਸ਼ਨ ਕਰਨ ਲਈ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੀ ਜਰੂਰਤ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਸਿੱਖਾਂ ਦਾ ਦੁਸ਼ਮਣ ਹੈ। ਕਾਂਗਰਸ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੀ ਹੈ। ਉਹ ਵੱਖ-ਵੱਖ ਸੂਬਿਆਂ ਦੀਆਂ ਕਮੇਟੀਆਂ ਬਣਾਉਣਾ ਚਾਹੁੰਦੇ ਹਨ।

-PTC News

Related Post