ਅਦਾਕਾਰ ਅਰਮਾਨ ਕੋਹਲੀ ਨੂੰ ਡਰੱਗ ਮਾਮਲੇ 'ਚ ਮਿਲੀ ਜ਼ਮਾਨਤ

By  Ravinder Singh September 20th 2022 06:52 PM

ਮੁੰਬਈ : ਡਰੱਗ ਮਾਮਲੇ 'ਚ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ 'ਚ ਬੰਦ ਅਦਾਕਾਰ ਅਰਮਾਨ ਕੋਹਲੀ ਲਈ ਰਾਹਤ ਦੀ ਖਬਰ ਹੈ। ਬੰਬੇ ਹਾਈ ਕੋਰਟ ਨੇ ਡਰੱਗ ਕੇਸ ਦੇ ਮਾਮਲੇ ਵਿਚ ਅਦਾਕਾਰ ਅਰਮਾਨ ਕੋਹਲੀ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਪਿਛਲੇ ਇਕ ਸਾਲ ਤੋਂ ਨਿਆਇਕ ਹਿਰਾਸਤ ਵਿਚ ਨਜ਼ਰਬੰਦ ਸੀ। ਅਦਾਲਤ ਨੇ ਉਸ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤੀ ਹੋਣ ਦਾ ਹੁਕਮ ਦਿੱਤਾ ਹੈ। ਕੋਹਲੀ ਨੂੰ ਪਿਛਲੇ ਸਾਲ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਅਦਾਕਾਰ ਅਰਮਾਨ ਕੋਹਲੀ ਨੂੰ ਡਰੱਗ ਮਾਮਲੇ 'ਚ ਮਿਲੀ ਜ਼ਮਾਨਤਇਸ ਸਾਲ ਫਰਵਰੀ 'ਚ ਅਰਮਾਨ ਕੋਹਲੀ ਵੱਲੋਂ ਐਨਡੀਪੀਐਸ ਅਦਾਲਤ 'ਚ ਅੰਤ੍ਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਕੋਹਲੀ ਵੱਲੋਂ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਉਹ ਆਪਣੇ ਬਿਮਾਰ ਮਾਤਾ-ਪਿਤਾ ਨੂੰ ਮਿਲਣਾ ਚਾਹੁੰਦਾ ਹੈ। ਇਸ ਲਈ ਉਸ ਨੂੰ 14 ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਬਾਅਦ 'ਚ ਉਸ ਨੇ ਦੋ ਦਿਨਾਂ ਲਈ ਅੰਤਰਿਮ ਜ਼ਮਾਨਤ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਵਿਸ਼ੇਸ਼ ਅਦਾਲਤ ਅਤੇ ਬੰਬੇ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਸੀ। ਇਹ ਵੀ ਪੜ੍ਹੋ : ਜੂਸ ਦੀ ਦੁਕਾਨ 'ਤੇ ਆਉਂਦੀ ਸੀ ਮੁਟਿਆਰ, ਹੋਇਆ ਪਿਆਰ, ਕੁਹਾੜੀ ਨਾਲ ਕੀਤੇ ਟੋਟੇ ਕਾਬਿਲੇਗੌਰ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਪਿਛਲੇ ਸਾਲ ਜੁਲਾਈ ਵਿਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਕ ਵਿਅਕਤੀ ਕੋਲੋਂ 25 ਗ੍ਰਾਮ ਮੈਫੇਡ੍ਰੋਨ ਬਰਾਮਦ ਕੀਤਾ ਸੀ। ਇਸ ਤੋਂ ਇਲਾਵਾ ਅਰਮਾਨ ਕੋਹਲੀ ਦੇ ਘਰੋਂ 1.2 ਗ੍ਰਾਮ ਕੋਕੀਨ ਜ਼ਬਤ ਕੀਤੀ ਗਈ ਹੈ। ਕੋਹਲੀ ਤੇ ਕਥਿਤ ਪੰਜ ਹੋਰ ਕਥਿਤ ਸਮੱਗਲਰਾਂ ਨੂੰ ਅਗਸਤ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਐਨਸੀਬੀ ਨੇ ਅਰਮਾਨ ਦਾ ਫੋਨ ਵੀ ਜ਼ਬਤ ਕਰ ਲਿਆ ਸੀ, ਜਿਸ ਵਿਚ ਉਸ ਨੇ ਇਕ ਅੰਤਰਰਾਸ਼ਟਰੀ ਡਰੱਗ ਕਾਰਟੈਲ ਨਾਲ ਸਬੰਧਤ ਤਸਵੀਰਾਂ ਤੇ ਚੈਟਾਂ ਦੇ ਰੂਪ 'ਚ ਅਪਰਾਧਕ ਸਬੂਤ ਮਿਲਣ ਦਾ ਦਾਅਵਾ ਕੀਤਾ ਸੀ। -PTC News  

Related Post