ਸਰਕਾਰੀ ਸਕੂਲ ਦੀ ਨਿਲਾਮੀ ਨੂੰ ਲੈ ਕੇ ਇਸ਼ਤਿਹਾਰ ਜਾਰੀ, ਅਕਾਲੀ ਦਲ ਨੇ ਕੀਤੀ ਨਿਖੇਧੀ

By  Ravinder Singh March 26th 2022 03:08 PM

ਮੁਹਾਲੀ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਸਰਕਾਰੀ ਸਕੂਲ ਦੀ ਨਿਲਾਮੀ ਲਈ ਬੋਲੀ ਲਗਾਈ ਜਾ ਰਹੀ ਹੈ। ਰੂਪਨਗਰ ਦੀ ਥਰਮਲ ਕਾਲੋਨੀ ਵਿੱਚ ਸਥਿਤ ਸਰਕਾਰੀ ਸਕੂਲ ਦੀ ਨਿਲਾਮੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।

ਸਰਕਾਰੀ ਸਕੂਲ ਦੀ ਕੀਤੀ ਜਾ ਰਹੀ ਨਿਲਾਮੀ ਦੀ ਅਕਾਲੀ ਦਲ ਨੇ ਸਖ਼ਤ ਨਿਖੇਧੀ ਕੀਤੀ ਹੈ।

ਸਰਕਾਰੀ ਸਕੂਲ ਦੀ ਨਿਲਾਮੀ ਨੂੰ ਲੈ ਕੇ ਇਸ਼ਤਿਹਾਰ ਜਾਰੀ, ਅਕਾਲੀ ਦਲ ਨੇ ਕੀਤੀ ਨਿਖੇਧੀਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਦਾ ਸਿੱਖਿਆ ਮਾਡਲ ਹੁਣ ਪੰਜਾਬ 'ਚ ਵੀ ਸ਼ੁਰੂ ਹੋ ਗਿਆ ਹੈ। ਥਰਮਲ ਕਾਲੋਨੀ ਰੋਪੜ 'ਚ ਇੱਕ ਵਧੀਆ ਹਾਈ ਸਕੂਲ ਦੀ ਇਮਾਰਤ ਦੀ ਨਿਲਾਮੀ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੇ ਆਗੂ ਡਾਕਟਰ ਦਲਜੀਤ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰ ਕੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਨਾ ਕਰੋ। ਉਨ੍ਹਾਂ ਕਿਹਾ ਕਿ ਸਕੂਲ ਦੀ ਨਿਲਾਮੀ ਤੁਰੰਤ ਬੰਦ ਕਰ ਕੇ ਇਸ ਨੂੰ ਮੁੜ ਖੋਲ੍ਹਿਆ ਜਾਵੇ।

ਸਰਕਾਰੀ ਸਕੂਲ ਦੀ ਨਿਲਾਮੀ ਨੂੰ ਲੈ ਕੇ ਇਸ਼ਤਿਹਾਰ ਜਾਰੀ, ਅਕਾਲੀ ਦਲ ਨੇ ਕੀਤੀ ਨਿਖੇਧੀਪੰਜਾਬ 'ਚ ਆਮ ਆਦਮੀ ਪਾਰਟੀ ਨੇ ਸਿਹਤ ਦੇ ਨਾਲ-ਨਾਲ ਸਿੱਖਿਆ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਹੈ। ਉਨ੍ਹਾਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਵਾਅਦਾ ਕੀਤਾ।

ਸਰਕਾਰੀ ਸਕੂਲ ਦੀ ਨਿਲਾਮੀ ਨੂੰ ਲੈ ਕੇ ਇਸ਼ਤਿਹਾਰ ਜਾਰੀ, ਅਕਾਲੀ ਦਲ ਨੇ ਕੀਤੀ ਨਿਖੇਧੀਇਸ ਦੇ ਉਲਟ ਸਰਕਾਰ ਬਣਦੇ ਸਾਰ ਹੀ ਸਰਕਾਰ ਵੱਲੋਂ ਸਰਕਾਰੀ ਸਕੂਲ ਦੀ ਨਿਲਾਮੀ ਦਾ ਇਸ਼ਤਿਹਾਰ ਜਾਰੀ ਕਰਨਾ ਆਮ ਆਦਮੀ ਪਾਰਟੀ ਦੇ ਦਾਅਵਿਆਂ ਉਤੇ ਸਵਾਲੀਆਂ ਨਿਸ਼ਾਨ ਹੈ। ਇਸ ਨੂੰ ਲੈ ਹੋਰ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਘੇਰ ਰਹੀਆਂ ਹਨ।

ਇਹ ਵੀ ਪੜ੍ਹੋ : ਦੁੱਖਦਾਈ: ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Related Post