ਪੰਜਾਬ 'ਚ ਸਵਾਈਨ ਫਲੂ ਸਬੰਧੀ ਐਡਵਾਈਜ਼ਰੀ ਜਾਰੀ: ਸਿਹਤ ਮੰਤਰੀ ਡਾ: ਬਲਬੀਰ ਨੇ ਕਿਹਾ...
Punjab News: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਮੌਸਮ ਵਿੱਚ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਸਾਹ ਦੀਆਂ ਬਿਮਾਰੀਆਂ ਦੇ ਵਧਣ ਦੇ ਮੱਦੇਨਜ਼ਰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ।
ਸਰਕਾਰ ਨੇ ਹਰ ਜ਼ਿਲ੍ਹੇ ਦੇ ਸਿਵਲ ਸਰਜਨਾਂ ਅਤੇ ਹੋਰ ਮੈਡੀਕਲ ਕਾਲਜਾਂ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਚੀਨ ਵਿੱਚ ਫੈਲ ਰਹੀ ਸਵਾਈਨ ਫਲੂ ਦੀ ਬਿਮਾਰੀ ਨੂੰ ਲੈ ਕੇ ਸੂਬਾ ਸਰਕਾਰ ਨੇ ਸਿਹਤ ਵਿਭਾਗ ਨੂੰ ਵੀ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ।
ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਓ.ਪੀ.ਡੀ. ਵਿੱਚ ਵੱਖਰੇ ਫਲੂ ਕਾਰਨਰ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਤਜਰਬੇਕਾਰ ਪੈਰਾ-ਮੈਡੀਕਲ ਸਟਾਫ਼ ਰੱਖਿਆ ਜਾਵੇਗਾ। ਇਸ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦੱਸ ਦਈਏ ਕਿ ਫਲੂ ਕਾਰਨਰ ਦੇ ਨਾਲ-ਨਾਲ ਹਸਪਤਾਲ 'ਚ ਆਕਸੀਜਨ ਸਪਲਾਈ ਅਤੇ ਆਈਸੋਲੇਸ਼ਨ ਵਾਰਡ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
- PTC NEWS