ਗੁਰੂ ਨਾਨਕ ਬਾਣੀ ’ਤੇ ਖੋਜ ਕਾਰਜ ਮੁਕੰਮਲ ਕਰਨ ਦੀ ਐਡਵੋਕੇਟ ਧਾਮੀ ਨੇ ਪ੍ਰੋ. ਕਲਿਆਣ ਸਿੰਘ ਨੂੰ ਦਿੱਤੀ ਵਧਾਈ

By  Riya Bawa February 22nd 2022 01:58 PM -- Updated: February 23rd 2022 09:49 AM

ਅੰਮ੍ਰਿਤਸਰ

: ਪਾਕਿਸਤਾਨ ’ਚ ਵੱਸਦੇ ਸਿੱਖ ਨੌਜਵਾਨ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀਐਚਡੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ’ਚ ਘਟਗਿਣਤੀ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਪ੍ਰਚਾਰ ਰਹੇ ਹਨ ਅਤੇ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਆਪਣੀ ਖੋਜ ਦਾ ਦਾਇਰਾ ਪਹਿਲੇ ਪਾਤਸ਼ਾਹ ਜੀ ਦੀ ਬਾਣੀ ’ਤੇ ਅਧਾਰਿਤ ਰੱਖਣਾ ਇਸੇ ਦਿਸ਼ਾ ਵਿਚ ਹੀ ਇਕ ਕਦਮ ਹੈ।

Advocate Harjinder Singh Dhami

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ’ਚ ਸਥਿਤ ਸ੍ਰੀ ਨਨਕਾਣਾ ਸਾਹਿਬ ਦੀ ਧਰਤੀ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਰਾਹੀਂ ਪੂਰੀ ਮਨੁੱਖਤਾ ਨੂੰ ਦਿੱਤਾ ਗਿਆ ਸੱਚ ਦਾ ਸੰਦੇਸ਼ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੇ ਮਹੱਤਵ ਵਾਲਾ ਹੈ, ਜਿਸ ਦਾ ਪ੍ਰਚਾਰ ਪ੍ਰਸਾਰ ਅੱਜ ਦੀ ਵੱਡੀ ਲੋੜ ਹੈ।

ਗੁਰੂ ਨਾਨਕ ਬਾਣੀ ’ਤੇ ਖੋਜ ਕਾਰਜ ਮੁਕੰਮਲ ਕਰਨ ਦੀ ਐਡਵੋਕੇਟ ਧਾਮੀ ਨੇ ਪ੍ਰੋ. ਕਲਿਆਣ ਸਿੰਘ ਨੂੰ ਦਿੱਤੀ ਵਧਾਈ

ਪ੍ਰੋਫੈਸਰ ਕਲਿਆਣ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਬਾਣੀ ਵਿਚ ਦਿੱਤੇ ਸੰਦੇਸ਼ ਨੂੰ ਖੋਜ ਦਾ ਹਿੱਸਾ ਬਣਾ ਕੇ ਅਕਾਦਮਿਕ ਪੱਧਰ ’ਤੇ ਚੰਗਾ ਕਾਰਜ ਕੀਤਾ ਹੈ, ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਸ ਸਿੱਖ ਨੌਜੁਆਨ ਦੇ ਉੱਦਮ ਤੋਂ ਨਿਰਸੰਦੇਹ ਹੋਰ ਨੌਜੁਆਨ ਵੀ ਪ੍ਰੇਰਣਾ ਪ੍ਰਾਪਤ ਕਰਨਗੇ।

-PTC News

Related Post