ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਸਤੀਫ਼ਾ

By  Shanker Badra September 19th 2021 09:58 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਟੀਮ ਮੈਂਬਰ ਵੀ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਸਲਾਹਕਾਰ ਸੰਦੀਪ ਸੰਧੂ ਤੋਂ ਬਾਅਦ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਸਤੀਫ਼ਾ

ਪੜ੍ਹੋ ਹੋਰ ਖ਼ਬਰਾਂ : ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅਤੁਲ ਨੰਦਾ ਪੰਜਾਬ ਸਰਕਾਰ ਵੱਲੋਂ ਹਾਈਕੋਰਟ 'ਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲ ਰਹੇ ਸਨ, ਜਿਸ ਅਹੁਦੇ ਤੋਂ ਉਨ੍ਹਾਂ ਨੇ ਬੀਤੀ ਰਾਤ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਕਈ ਵੱਡੇ ਮਾਮਲਿਆਂ ਦੀ ਪੈਰਵੀ ਕੀਤੀ ਜਾ ਰਹੀ ਸੀ ਅਤੇ ਕਈ ਵਾਰ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਵੱਖ-ਵੱਖ ਤਰ੍ਹਾਂ ਦੇ ਸਵਾਲ ਵੀ ਉੱਠਦੇ ਰਹੇ ਹਨ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾਂਦੀ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਸਤੀਫ਼ਾ

ਦੱਸਿਆ ਜਾਂਦਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਈ ਮਾਮਲਿਆਂ ਵਿੱਚ ਅਤੁਲ ਨੰਦਾ ਨੂੰ ਨਿਸ਼ਾਨਾ ਬਣਾਉਂਦੇ ਆਏ ਹਨ। ਪਿਛਲੇ ਸਮੇਂ ਕਾਂਗਰਸ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਸੁਮੇਧ ਸੈਣੀ ਮਾਮਲੇ ਅਤੇ ਹੋਰ ਮਾਮਲਿਆਂ ਵਿੱਚ ਐਡਵੋਕੇਟ ਜਨਰਲ ਵੱਲੋਂ ਆਦਲਤ ਵਿੱਚ ਠੀਕ ਪੈਰਵਾਈ ਨਾ ਕਰਨ ਦਾ ਦੋਸ਼ ਲਗਾਕੇ ਅਸਤੀਫੇ ਦੀ ਮੰਗ ਕਰਦੇ ਆਏ ਸਨ।

ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਸਤੀਫ਼ਾ

ਇਸ ਤੋਂ ਪਹਿਲਾਂ ਕੈਪਟਨ ਦੇ ਚੀਫ ਪ੍ਰਮੁੱਖ ਸਕੱਤਰ ਰਹੇ ਸੁਰੇਸ਼ ਕੁਮਾਰ ਨੇ ਆਪਣਾ ਅਹੁਦਾ ਛੱਡ ਦਿੱਤਾ ਸੀ। ਸੁਰੇਸ਼ ਕੁਮਾਰ ਖਾਸ ਤੌਰ 'ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਸ਼ਾਨੇ 'ਤੇ ਰਹੇ ਹਨ। ਨਵਜੋਤ ਸਿੱਧੂ ਵੀ ਸੁਰੇਸ਼ ਕੁਮਾਰ ਖਿਲਾਫ਼ ਬੋਲਦੇ ਰਹੇ ਹਨ। ਰਵੀਨ ਠੁਕਰਾਲ ਨੇ ਵੀ ਕੱਲ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਅਸਤੀਫਾ ਦੇ ਦਿੱਤਾ ਸੀ।

-PTCNews

Related Post