ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

By  Riya Bawa January 11th 2022 05:11 PM -- Updated: January 11th 2022 05:17 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਸਮੀਖਿਆ ਕਰਦਿਆਂ ਆਪੋ-ਆਪਣੇ ਵਿਭਾਗਾਂ ਦੇ ਕੰਮ-ਕਾਜ ਦਾ ਮੁਲਾਂਕਣ ਕਰਨ ਦੀ ਨਿਰੰਤਰਤਾ ਬਣਾਈ ਰੱਖਣ ਲਈ ਕਿਹਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਮਾਣਮੱਤੀ ਸੰਸਥਾ ਦੇ ਜ਼ੁੰਮੇਵਾਰ ਅਧਿਕਾਰੀ ਹੁੰਦਿਆਂ ਸਭ ਦਾ ਫ਼ਰਜ਼ ਹੈ ਕਿ ਸੰਸਥਾ ਦੀ ਬਿਹਤਰੀ ਲਈ ਆਪੋ-ਆਪਣੇ ਜ਼ੁੰਮੇ ਲੱਗੇ ਕੰਮ ਨੂੰ ਸਮੇਂ ਸਿਰ ਪੂਰਾ ਕਰੀਏ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਅਤੇ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਧਿਕਾਰੀਆਂ ਨੇ ਵੀ ਵਿਚਾਰ ਸਾਂਝੇ ਕੀਤੇ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ  ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਤੇਜਿੰਦਰ ਸਿੰਘ ਪੱਡਾ, ਸੁਖਬੀਰ ਸਿੰਘ, ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਮੌਜੂਦ ਸਨ। -PTC News

Related Post