ਲੜੀਵਾਰ ਬੰਬ ਧਮਾਕਿਆਂ ਨਾਲ ਦਹਿਲਿਆ ਕਾਬੁਲ, 1 ਦੀ ਮੌਤ

By  Jashan A June 2nd 2019 05:10 PM

ਲੜੀਵਾਰ ਬੰਬ ਧਮਾਕਿਆਂ ਨਾਲ ਦਹਿਲਿਆ ਕਾਬੁਲ, 1 ਦੀ ਮੌਤ,ਕਾਬੁਲ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਐਤਵਾਰ ਨੂੰ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 11 ਹੋਰ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ, ਪਹਿਲਾ ਧਮਾਕਾ ਸਵੇਰੇ 7.50 ਵਜੇ ਪੁਲਿਸ ਡਿਸਟ੍ਰਿਕਟ 5 'ਚ ਚੱਲਦੀ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ।

ਕਾਬੁਲ ਪੁਲਿਸ ਮੁਖੀ ਨੇ ਦੱਸਿਆ ਕਿ ਐਤਵਾਰ ਨੂੰ ਸ਼ਹਿਰ ਦੇ ਪੱਛਮੀ ਹਿੱਸੇ 'ਚ ਹੋਏ ਧਮਾਕੇ 'ਚ 10 ਲੋਕ ਜ਼ਖਮੀ ਵੀ ਹੋ ਗਏ।

ਹੋਰ ਪੜ੍ਹੋ:ਚੌਧਰੀ ਸੰਤੋਖ ਸਿੰਘ ਵੱਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਹਿਮਾਇਤ

ਸਿਹਤ ਮੰਤਰਾਲੇ ਦੇ ਬੁਲਾਰੇ ਵਹੀਦੁੱਲਾ ਮਾਇਰ ਨੇ ਕਿਹਾ ਕਿ ਬੱਸ 'ਚ ਹੋਏ ਧਮਾਕੇ 'ਚ ਜ਼ਖਮੀ ਹੋਏ ਲੋਕਾਂ 'ਚ 4 ਔਰਤਾਂ ਵੀ ਸ਼ਾਮਲ ਹਨ।

ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਕਾਬੁਲ 'ਚ ਹੋਏ ਇਨ੍ਹਾਂ ਧਮਾਕਿਆਂ ਦੀ ਹੁਣ ਤਕ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

-PTC News

Related Post