Afghanistan-Taliban Crisis: ਆਸਟ੍ਰੇਲੀਆ 'ਚ ਅਫਗਾਨ ਕਮਿਉਂਨਿਟੀ ਨੇ ਕੱਢਿਆ ਕੈਂਡਲ ਮਾਰਚ

By  Riya Bawa August 21st 2021 03:48 PM -- Updated: August 21st 2021 03:59 PM

ਕਾਬੁਲ: ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ 'ਤੇ ਤਾਲਿਬਾਨ ਦੇ ਕੰਟਰੋਲ ਮਗਰੋਂ ਹਫੜਾ-ਦਫੜੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਅਫਗਾਨਿਸਤਾਨ ਦੀ ਧਰਤੀ 'ਤੇ ਫਸੇ ਭਾਰਤੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਦੇਸ਼ ਦੇ ਨਾਗਰਿਕਾਂ ਨੂੰ ਕਾਬੁਲ ਤੋਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਵਿਚਕਾਰ ਖਬਰ ਸਾਹਮਣੇ ਆ ਰਹੀ ਹੈ ਕਿ ਅਫਗਾਨਿਸਤਾਨ ਵਿਚ ਤਾਲੀਬਾਨ ਦੇ ਕਬਜ਼ੇ ਤੋ ਬਾਅਦ ਆਸਟ੍ਰੇਲੀਆ ਵਸਦੇ ਅਫਗਾਨ ਪਰਿਵਾਰਾਂ ਵਿੱਚ ਚਿੰਤਾ ਵੱਧ ਗਈ ਹੈ। ਸਾਊਥ ਆਸਟ੍ਰੇਲੀਆ ਦੇ ਸ਼ਹਿਰ ਐਡਲੇਡ ਵਿਚ ਅਫਗਾਨ ਕਮਿਉਂਨਿਟੀ ਲਈ ਇਕ ਕੈਂਡਲ ਮਾਰਚ ਕੱਢਿਆ ਗਿਆ ਹੈ।

ਵੇਖੋ ਲਾਈਵ ਤਸਵੀਰਾਂ

ਪੜ੍ਹੋ ਹੋਰ ਖ਼ਬਰਾਂ : ਜੰਮੂ -ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ

ਦੱਸ ਦੇਈਏ ਕਿ ਭਾਰਤ ਅਤੇ ਅਫਗਾਨਿਸਤਾਨ ਕਰੀਬੀ ਦੋਸਤ ਰਹੇ ਹਨ ਪਰ ਤਾਲਿਬਾਨ ਨੇ ਸੱਤਾ ਵਿੱਚ ਆਉਂਦੇ ਹੀ ਭਾਰਤ (India) ਨਾਲ ਆਯਾਤ ਅਤੇ ਨਿਰਯਾਤ (Export-Import) ਦੋਵੇਂ ਬੰਦ ਕਰ ਦਿੱਤੇ ਹਨ। ਫੈਡਰੇਸ਼ਨ ਆਫ ਇੰਡੀਆ ਐਕਸਪੋਰਟ ਆਰਗੇਨਾਈਜੇਸ਼ਨ ਦੇ ਡਾ.ਅਜੈ ਸਹਾਏ ਨੇ ਇਸਦੀ ਪੁਸ਼ਟੀ ਕੀਤੀ ਹੈ।

ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਯਤਨ ਤੇਜ਼ ਕੀਤੇ ਜਾ ਰਹੇ ਹਨ। ਸੂਤਰਾਂ ਨੇ ਕਿਹਾ ਹੈ ਕਿ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਢੰਗ ਨਾਲ ਕਾਬੁਲ ਹਵਾਈ ਅੱਡੇ 'ਤੇ ਲਿਆਉਣ ਅਤੇ ਉਨ੍ਹਾਂ ਨੂੰ ਉਥੋਂ ਭਾਰਤ ਵਾਪਸ ਲਿਆਉਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਅਫ਼ਗਾਨਿਸਤਾਨ ਦੀ ਸਭ ਤੋਂ ਵੱਡੀ ਪੌਪ ਸਟਾਰ ਨੇ ਦੇਸ਼ ਛੱਡਿਆ, ਕਿਹਾ - ਮੈਂ ਜ਼ਿੰਦਾ ਹਾਂ

-PTCNews

Related Post