ਅਫਗਾਨਿਸਤਾਨ 'ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

By  Shanker Badra July 3rd 2018 02:51 PM

ਅਫਗਾਨਿਸਤਾਨ 'ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ:ਅਫਗਾਨਿਸਤਾਨ ਵਿਚ ਬੀਤੇ ਦਿਨੀ ਮਨੁੱਖੀ ਬੰਬ ਧਮਾਕੇ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਸਿੱਖਾਂ ਦੇ ਪਿੱਛੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਿੱਖਾਂ ਦੀ ਸਿਰਮੋਲ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸਿੱਖਾਂ ਸੰਗਤਾਂ ਦੇ ਸਹਿਜੋਗ ਨਾਲ ਸ੍ਰੀ ਦਰਬਾਰ ਸਾਹਿਬ ਜੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਠ ਆਰੰਭ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਆਰੰਭਤਾ ਅਰਦਾਸ ਭਾਈ ਸੁਲਤਾਨ ਸਿੰਘ ਤੇ ਹੁਕਨਾਮਾ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਜੀ ਦੇ ਗ੍ਰੰਥੀ ਭਾਈ ਹਰਮਿਤਰ ਸਿੰਘ ਵਲੋਂ ਲਿਆ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ,ਸ੍ਰੀ ਦਰਬਾਰ ਸਾਹਿਬ ਜੀ ਦੇ ਮੈਨਜ਼ਰ ਜਸਵਿੰਦਰ ਸਿੰਘ ਸਮੇਤ ਸੰਗਤਾਂ ਹਾਜਰ ਸਨ। -PTCNews

Related Post