ਕੈਪਟਨ ਅਮਰਿੰਦਰ ਦੇ ਅਸਤੀਫੇ ਤੋਂ ਬਾਅਦ ਸੁਰੇਸ਼ ਕੁਮਾਰ ਨੇ ਛੱਡਿਆ ਆਪਣਾ ਅਹੁਦਾ

By  Riya Bawa September 18th 2021 05:26 PM -- Updated: September 18th 2021 05:37 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣਾ ਵੀ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ , ਕਿਉਂਕਿ ਕਾਂਗਰਸ ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ।

ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਪਾਰਟੀ ਲੀਡਰਸ਼ਿਪ ਦੇ ਫੈਸਲੇ ਤੋਂ ਨਾਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਿਛਲੇ 2 ਮਹੀਨਿਆਂ 'ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਮੇਰਾ ਅਪਮਾਨ ਕੀਤਾ ਗਿਆ, ਇਸ ਕਰਕੇ ਮੈਂ ਅਸਤੀਫ਼ਾ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ, ਸੁਰੇਸ਼ ਕੁਮਾਰ ਮੁੱਖ ਮੰਤਰੀ ਦਾ ਕਾਫੀ ਜਿਆਦਾ ਕਰੀਬੀ ਮੰਨਿਆ ਜਾਂਦਾ ਸੀ ਅਤੇ ਅੱਜ ਪੰਜਾਬ ਵਿੱਚ ਹੋਏ ਵੱਡੇ ਧਮਾਕਿਆਂ ਨਾਲ ਸਾਰਾ ਤਾਣਾ-ਬਾਣਾ ਹੀ ਪਲਟਿਆ ਗਿਆ ਹੈ। 

-PTC News

Related Post