ਰਾਜਪੁਰਾ ਤੋਂ ਬਾਅਦ ਪਟਿਆਲਾ 'ਚ ਡਾਇਰੀਆ ਨੇ ਦਿੱਤੀ ਦਸਤਕ, ਸੰਗਰੂਰ 'ਚ ਡੇਂਗੂ ਦਾ ਕਹਿਰ

By  Pardeep Singh June 22nd 2022 02:17 PM

ਚੰਡੀਗੜ੍ਹ:ਰਾਜਪੁਰ ਤੋਂ ਬਾਅਦ ਹੁਣ ਪਟਿਆਲਾ ਵਿੱਚ ਗੰਦਾ ਪਾਣੀ ਪੀਣ ਨਾਲ ਲੋਕ ਡਾਇਰੀਆ ਦੇ ਸ਼ਿਕਾਰ ਹੋ ਰਹੇ ਹਨ। ਪਟਿਆਲੇ ਦੀ ਸ਼ਹੀਦ ਉਧਮ ਸਿੰਘ ਕਾਲੋਨੀ ਅਤੇ ਪਿੰਡ ਝਿੱਲ ਵਿੱਚ ਕਈ ਦਰਜਨਾ ਦੇ ਕਰੀਬ ਲੋਕ ਬਿਮਾਰ ਹੋ ਗਏ ਹਨ। ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ।

 ਰਾਜਪੁਰਾ ਦੇ ਪਿੰਡ ਸ਼ਾਮਦੂ ਵਿੱਚ ਡਾਇਰੀਆ ਕਾਰਨ ਹੁਣ ਤੱਕ ਪੰਜ ਲੋਕਾਂ ਦੀ ਜਾਨ ਜਾ ਚੁੱਕੀ ਹੈ।ਉਧਰ ਸਿਹਤ ਵਿਭਾਗ ਦੀਆਂ ਟੀਮਾਂ ਕਰ ਰਹੀਆ ਹਨ। ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਪਿਛਲੇ ਦਿਨੀ ਰਾਜਪੁਰਾ ਨੇੜਲੇ ਪਿੰਡ ਸ਼ਾਮਦੂ ਕੈਂਪ ਵਿੱਚ ਦਸਤ ਲੱਗਣ ਕਾਰਨ ਦੋ ਬੱਚਿਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈਸੀ ਪਰ ਹੁਣ ਮੌਜੂਦਾ ਸਮੇਂ ਵਿੱਚ ਮਾਰਨ ਵਾਲਿਆ ਦਾ ਅੰਕੜਾ 5 ਹੋ ਗਿਆ ਹੈ।  ਸਿਹਤ ਵਿਭਾਗ ਨੇ ਇਲਾਕੇ ਦੀਆਂ ਵੱਖ-ਵੱਖ ਥਾਵਾਂ ਤੋਂ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤੇ ਹਨ।  ਉਧਰ ਸੰਗਰੂਰ ਵਿੱਚ ਡੇਂਗੂ ਦੇ ਕੇਸਾਂ ਵਿੱਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਡੇਂਗੂ ਦੇ ਕੇਸਾਂ ਵਿੱਚ 24 ਤੋਂ ਵੱਧ ਕੇਸ ਸਾਹਮਣੇ  ਆ ਚੁੱਕੇ ਹਨ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਵਿਦੇਸ਼ ਛੁੱਟੀ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ 

-PTC News

 

Related Post