ਸਿੱਧੂ ਮਗਰੋਂ ਹੁਣ ਰਾਜਪਾਲ ਨੂੰ ਮਿਲਣਗੇ ਰਾਜਾ ਵੜਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

By  Riya Bawa May 3rd 2022 12:18 PM -- Updated: May 3rd 2022 12:19 PM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਨੇਤਾ ਅੱਜ ਰਾਜਪਾਲ ਨੂੰ ਮਿਲਣਗੇ। ਦੱਸ ਦੇਈਏ ਕਿ ਜਿਸ ਦਿਨ ਰਾਜਾ ਵੜਿੰਗ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲ ਰਹੇ ਸਨ, ਉਸੇ ਵੇਲੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਕੁਝ ਸਾਥੀਆਂ ਸਮੇਤ ਰਾਜਪਾਲ ਨੂੰ ਮਿਲਣ ਪਹੁੰਚੇ ਸਨ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਵੜਿੰਗ ਦੇ ਨਾਲ ਮੌਜੂਦ ਰਹਿਣਗੇ।

ਨਵਜੋਤ ਸਿੰਘ ਸਿੱਧੂ ਮਗਰੋਂ ਹੁਣ ਰਾਜਪਾਲ ਨੂੰ ਮਿਲਣਗੇ ਰਾਜਾ ਵੜਿੰਗ, ਪਟਿਆਲਾ ਸਮੇਤ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਕਿਹਾ ਜਾ ਰਿਹਾ ਹੈ ਕਿ ਰਾਜਾ ਵੜਿੰਗ ਰਾਜਪਾਲ ਨਾਲ ਮੁਲਾਕਾਤ ਦੌਰਾਨ ਪਟਿਆਲਾ ਹਿੰਸਾ ਸਣੇ ਸੂਬਾ ਸਰਕਾਰ ਦੇ ਕੰਮਕਾਜ ਨਾਲ ਸਬੰਧਤ ਮੁੱਦੇ ਉਠਾਉਣਗੇ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।

ਨਵਜੋਤ ਸਿੰਘ ਸਿੱਧੂ ਮਗਰੋਂ ਹੁਣ ਰਾਜਪਾਲ ਨੂੰ ਮਿਲਣਗੇ ਰਾਜਾ ਵੜਿੰਗ, ਪਟਿਆਲਾ ਸਮੇਤ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਤਿਆਰ ਰਹਿਣ ਲਈ ਕਿਹਾ। ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਵਾਬਦੇਹ ਬਣਾਉਣ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜਣ ਨਾ ਦੇਣ ਲਈ ਕਾਂਗਰਸ ਦੀ ਅਹਿਮ ਭੂਮਿਕਾ ਹੈ।

ਨਵਜੋਤ ਸਿੰਘ ਸਿੱਧੂ ਮਗਰੋਂ ਹੁਣ ਰਾਜਪਾਲ ਨੂੰ ਮਿਲਣਗੇ ਰਾਜਾ ਵੜਿੰਗ, ਪਟਿਆਲਾ ਸਮੇਤ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਇਹ ਵੀ ਪੜ੍ਹੋ: ਰਾਜਿੰਦਰ ਕੌਰ ਭੱਠਲ ਨੂੰ 2 ਦਿਨ ਦੇ ਅੰਦਰ ਸਰਕਾਰੀ ਘਰ ਖਾਲੀ ਕਰਨ ਦਾ ਦਿੱਤਾ ਅਲਟੀਮੇਟਮ

ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸੂਬਾ ਪੱਧਰੀ ਜਨ ਸੰਪਰਕ ਪ੍ਰੋਗਰਾਮ ਦਾ ਐਲਾਨ ਕਰਨਗੇ। ਕਾਂਗਰਸੀ ਵਰਕਰਾਂ ਨੂੰ ਉਨ੍ਹਾਂ ਤੱਕ ਨਹੀਂ ਪਹੁੰਚਣਾ ਪਵੇਗਾ ਸਗੋਂ ਵਾਰਡ/ਪੰਚਾਇਤ, ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਉਨ੍ਹਾਂ ਦੇ ਘਰ ਪਹੁੰਚਣਾ ਹੋਵੇਗਾ।

-PTC News

Related Post