ਸੁਨੀਲ ਜਾਖੜ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ 'ਤੇ ਆਪ ਲੀਡਰਾਂ ਨੇ ਸਾਧੇ ਨਿਸ਼ਾਨੇ

By  Riya Bawa May 15th 2022 07:23 PM -- Updated: May 15th 2022 07:24 PM

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਪੁੱਜਾਬ ਦੇ ਵੱਖ ਵੱਖ ਪਾਰਟੀਆਂ ਤੇ ਲੀਡਰਾਂ ਵਲੋਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਅੱਜ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਾਂਗਰਸ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਨੇ ਕਾਂਗਰਸ ਪਾਰਟੀ ਦੀ ਜਾਤੀ ਅਤੇ ਧਾਰਮਿਕ ਰਾਜਨੀਤੀ ਦੀ ਪੋਲ ਖੋਲ੍ਹ ਦਿੱਤੀ ਹੈ। ਕਾਂਗਰਸ ਦੀ ਪੰਜਾਬ ਨੂੰ ਜਾਤ ਅਤੇ ਧਰਮ ਵਿੱਚ ਵੰਡਣ ਵਾਲੀ ਰਾਜਨੀਤੀ ਦਾ ਵਿਰੋਧ ਕਰਨ ਕਰਕੇ ਹੀ ਸੁਨੀਲ ਜਾਖੜ ਨੂੰ ਪਾਰਟੀ ਤੋਂ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ।

ਕਾਂਗਰਸ 'ਤੇ ਆਪ ਲੀਡਰਾਂ ਨੇ ਸਾਧੇ ਨਿਸ਼ਾਨੇ, ਕਿਹਾ- ਪੰਜਾਬ ਨੂੰ ਧਰਮ ਦੇ ਨਾਂਅ 'ਤੇ ਵੰਡਣ ਦੀ ਕੀਤੀ ਕੋਸ਼ਿਸ਼

ਦੱਸ ਦੇਈਏ ਕਿ ਦਿਨੇਸ਼ ਚੱਢਾ ਨੇ ਕਾਂਗਰਸ ਪਾਰਟੀ ’ਤੇ ਦੋਸ਼ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਹੀ ਦੇਸ਼ ਵਿੱਚ ਜਾਤ ਅਤੇ ਧਰਮ ਦੀ ਰਾਜਨੀਤੀ ਕੀਤੀ ਹੈ ਅਤੇ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡ ਕੇ ਸੱਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਵੀ ਉਸ ਨੇ ਚੋਣਾ ਤੋਂ ਪਹਿਲਾ ਪੰਜਾਬੀਆਂ ਨੂੰ ਵੰਡਣ ਲਈ ਜਾਤ ਤੇ ਧਰਮ ਦਾ ਕਾਰਡ ਖੇਡਿਆ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੂੰ ਸਿਰਫ਼ ਹਿੰਦੂ ਹੋਣ ਦੇ ਨਾਤੇ ਵਿਧਾਇਕਾਂ ਵੱਲੋਂ ਸਮਰਥਨ ਦੇਣ ਦੇ ਬਾਵਜੂਦ ਮੁੱਖ ਮੰਤਰੀ ਨਹੀਂ ਬਣਾਇਆ। ਸੁਨੀਲ ਜਾਖੜ ਨੂੰ ਕਾਂਗਰਸ ਦੀ ਇਸੇ ਘਟੀਆ ਰਾਜਨੀਤੀ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ।

 ਕਾਂਗਰਸ 'ਤੇ ਆਪ ਲੀਡਰਾਂ ਨੇ ਸਾਧੇ ਨਿਸ਼ਾਨੇ, ਕਿਹਾ- ਪੰਜਾਬ ਨੂੰ ਧਰਮ ਦੇ ਨਾਂਅ 'ਤੇ ਵੰਡਣ ਦੀ ਕੀਤੀ ਕੋਸ਼ਿਸ਼

ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਨੂੰ ਪਈ ਠੱਲ, ਐਕਟਿਵ ਕੇਸਾਂ ਦੀ ਗਿਣਤੀ 17629

ਇਸ ਤੋਂ ਇਲਾਵਾ ਚੱਢਾ ਨੇ ਕਿਹਾ ਕਿ 2017 ਵਿੱਚ ਚੋਣਾਂ ਜਿੱਤਣ ਤੋਂ ਬਾਅਦ ਸਾਢੇ ਚਾਰ ਸਾਲ ਤੱਕ ਕਾਂਗਰਸ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ। ਪੰਜਾਬ ਵਿਚ ਵਿਕਾਸ ਨਾ ਹੋਣ ਕਰਕੇ ਜਦੋਂ ਜਨਤਾ ਕਾਂਗਰਸ ਸਰਕਾਰ ਦੀ ਸਚਾਈ ਸਮਝ ਗਈ ਤਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਨੇ ਜਾਤ ਦਾ ਕਾਰਡ ਖੇਡਿਆ ਅਤੇ ਮੁੱਖ ਮੰਤਰੀ ਬਦਲਣ ਦਾ ਡਰਾਮਾ ਕੀਤਾ।

ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਦੀ ਧਰਤੀ ’ਤੇ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਨਹੀਂ ਬੀਜੇ ਜਾ ਸਕਦੇ। ਇੱਥੋਂ ਦੇ ਲੋਕਾਂ ਨੇ ਹਮੇਸ਼ਾ ਹੀ ਇਸ ਤਰ੍ਹਾਂ ਦੀ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਹੈ।

-PTC News

Related Post