ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀਆਂ ਨੇ ਅੱਧੀ ਰਾਤ ਨੂੰ ਵਿਜੀਲੈਂਸ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

By  Pardeep Singh August 23rd 2022 07:39 AM -- Updated: August 23rd 2022 07:41 AM

ਲੁਧਿਆਣਾ: ਪੰਜਾਬ ਦੇ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਅੱਧੀ ਰਾਤ ਨੂੰ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਦਫ਼ਤਰ ਦੇ ਬਾਹਰ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਹਾਲਾਂਕਿ ਬਾਅਦ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਹ ਧਰਨਾ ਚੁਕਵਾ ਦਿੱਤਾ ਗਿਆ।

Congress stages dharna outside VB after Bharat Bhushan Ashu's arrestਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਉਹ ਕਾਨੂੰਨ ਦਾ ਸਤਿਕਾਰ ਕਰਦੇ ਹਨ ਅਤੇ ਵਿਜੀਲੈਂਸ ਦੀ ਕਾਰਵਾਈ ਵਿਚ ਰੁਕਾਵਟ ਨਹੀਂ ਪਾਉਣਗੇ ਅਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸਰਕਾਰ ਵਿਜੀਲੈਂਸ ਰਾਹੀਂ ਬਦਲਾ ਲੈਣ ਦੀ ਰਣਨੀਤੀ 'ਤੇ ਕੰਮ ਕਰ ਰਹੀ ਹੈ।

ਦੱਸ ਦੇਈਏ ਕਿ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਆਸ਼ੂ ਨੂੰ ਲੁਧਿਆਣਾ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਸੈਲੂਨ ਵਿੱਚ ਸੀ। ਪਹਿਲਾਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ ਸਾਬਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਸ਼ੁੱਕਰਵਾਰ ਨੂੰ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਕਾਸਟਿੰਗ ਟੈਂਡਰ ਅਲਾਟ ਕਰਨ ਲਈ ਕੇਸ ਦਰਜ ਕੀਤਾ ਗਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕਈ ਅਧਿਕਾਰੀ ਜਾਂਚ ਦੇ ਘੇਰੇ ਵਿਚ ਹਨ।

ਇਹ ਵੀ ਪੜ੍ਹੋ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

-PTC News

Related Post