ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਸਿੱਧੂ ਦੀ ਮਾਤਾ ਨੇ ਪੰਜਾਬ ਪੁਲਿਸ ਨੂੰ ਪਾਈਆ ਲਾਹਨਤਾਂ

By  Riya Bawa October 2nd 2022 01:47 PM

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਇਸ ਤੋਂ ਬਾਅਦ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਫੈਨਸ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਉੱਪਰ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ। ਪੰਜਾਬ ਸਰਕਾਰ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ।

SidhuMoosewalaMother

ਉਨ੍ਹਾਂ ਕਿਹਾ ਕਿ ਕਈ ਨਾਮਵਰ ਲੋਕਾਂ ਦੇ ਪੰਜਾਬ ਪੁਲਿਸ ਨੂੰ ਨਾਮ ਵੀ ਦਰਜ ਕਰਵਾਏ ਹਨ ਪਰ ਪੁਲਿਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੰਜਾਬ ਪੁਲਿਸ ਦੀ ਕਸਟੱਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਹਰ ਹੀਲਾ ਵਰਤਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਬੈਠ ਕੇ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ। ਪਿਛਲੇ ਦਿਨੀਂ ਵੀ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਲਾਰੈਂਸ ਦੇ ਮੱਥੇ 'ਤੇ ਤਿਲਕ ਲੱਗਾ ਹੋਇਆ ਸੀ, ਜਿਸ ਨੂੰ ਦੇਖ ਕੇ ਲੱਗਦਾ ਸੀ ਕਿ ਉਹ ਪੂਜਾ ਤੋਂ ਬਾਅਦ ਲਿਆਂਦਾ ਗਿਆ ਹੈ।

ਮਾਤਾ ਚਰਨ ਕੌਰ ਨੇ ਕਿਹਾ ਕਿ ਆਮ ਲੋਕ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਕੋਈ ਖਾਸ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ। ਇਸਦੇ ਲਈ ਉਹ ਇੱਕ ਵਟਸਐਪ ਨੰਬਰ ਵੀ ਜਾਰੀ ਕਰਨਗੇ।

 

-PTC News

Related Post