ਗੀਤ ਤੋਂ ਬਾਅਦ ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ਚ ਘਿਰੇ, AK47 ਵਾਲਾ ਖੁੱਲ੍ਹੇਗਾ ਮੁੜ ਕੇਸ!

By  Pardeep Singh April 12th 2022 03:26 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਵਿਧਾਨ ਸਭਾ ਸੀਟ ਤੋਂ ਹਾਰਨ ਵਾਲਾ  ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇਕ ਨਵਾਂ ਗੀਤ ਆਇਆ ਹੈ ਜਿਸ ਨਾਲ ਪੰਜਾਬ ਦੀ ਸਿਆਸਤ ਫਿਰ ਤੋ ਗਰਮਾਗਈ ਹੈ। ਇਸ ਗੀਤ 'ਚ ਆਪਣੀ ਚੋਣ ਹਾਰ ਦਾ ਗੁੱਸਾ ਦਿਖਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਪੰਜਾਬ ਦੇ ਲੋਕਾਂ ਨੂੰ ਗੱਦਾਰ ਕਿਹਾ ਹੈ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਹੀ ਅੰਦਾਜ਼ 'ਚ ਗੀਤ ਰਿਲੀਜ਼ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਈ ਹਾਰ 'ਤੇ ਚੁੱਪੀ ਤੋੜੀ ਹੈ। ਸਿੱਧੂ ਮੂਸੇਵਾਲਾ ਨੇ ਇਸ ਗੀਤ ਰਾਹੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਗੱਦਾਰ ਕੌਣ ਹੈ।

ਸਿੱਧੂ ਮੂਸੇਵਾਲਾ ਦੇ ਇਸ ਗੀਤ ਦੇ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਪੰਜਾਬ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ ਨੇ ਸਿੱਧੂ ਮੂਸੇਵਾਲਾ 'ਤੇ ਚੁਟਕੀ ਲੈਂਦਿਆਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਆਪਣੀ ਚੋਣ ਹਾਰ ਦਾ ਸੰਤਾਪ ਹੰਢਾਉਣ ਲਈ ਪੰਜਾਬ ਦੇ ਲੋਕਾਂ ਨੂੰ ਗੱਦਾਰ ਆਖਣਾ ਚਾਹੀਦਾ ਹੈ ਅਤੇ ਕੀ ਇਹ ਕਾਂਗਰਸ ਦੀ ਵਿਚਾਰਧਾਰਾ ਹੈ?

ਸਿੱਧੂ ਮੂਸੇਵਾਲਾ ਦੀ ਟਿੱਪਣੀ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਕਰ ਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਆਤਮ ਨਿਰੀਖਣ ਦੇ ਸਬਕ ਵਜੋਂ ਲੈਣਾ ਚਾਹੀਦਾ ਹੈ।

ਉੱਧਰ ਟਰਾਂਸਪੋਰਟ ਮੰਤਰੀ ਲਾਲਜੀ ਸਿੰਘ ਭੁੱਲਰ ਨੇ ਤਾਂ ਇਸ਼ਾਰਿਆਂ ਇਸ਼ਾਰਿਆਂ ਵਿੱਚ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਮੂਸੇਵਾਲਾ ਦਾ ak 47 ਨਾ ਮੁਆਫ਼ ਕਰਿਓ ਕੀ ਉਹ toy gun ਸੀ ਜਾਂ...।ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਵੀ ਇਸ ਨੂੰ ਮੰਦ ਭਾਗਾ ਦੱਸਿਆ ਹੈ।

ਇਹ ਵੀ ਪੜ੍ਹੋ:ਕੈਪਟਨ ਦਾ ਵੱਡਾ ਬਿਆਨ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ

-PTC News

Related Post