ਹੁਣ ਮੱਧ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਹਾਦਸਾ, ਮਜ਼ਦੂਰਾਂ ਨੂੰ ਲਿਜਾ ਰਿਹਾ ਟਰੱਕ ਪਲਟਿਆ,5 ਮਜ਼ਦੂਰਾਂ ਦੀ ਹੋਈ ਮੌਤ

By  Shanker Badra May 16th 2020 01:34 PM

ਹੁਣ ਮੱਧ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਹਾਦਸਾ, ਮਜ਼ਦੂਰਾਂ ਨੂੰ ਲਿਜਾ ਰਿਹਾ ਟਰੱਕ ਪਲਟਿਆ,5 ਮਜ਼ਦੂਰਾਂ ਦੀ ਹੋਈ ਮੌਤ:ਮੱਧ ਪ੍ਰਦੇਸ਼ : ਕੋਰੋਨਾ ਲਾਕਡਾਊਨ ਦੌਰਾਨ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਪ੍ਰਵਾਸੀ ਮਜ਼ਦੂਰ ਹੁਣ ਮੱਧ ਪ੍ਰਦੇਸ਼ 'ਚ ਵੀ ਸੜਕ ਹਾਦਸੇ ‘ਚ ਸ਼ਿਕਾਰ ਹੋ ਗਏ ਹਨ। ਜਿੱਥੇ ਇਕ ਸੜਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ 20 ਮਜ਼ਦੂਰ ਜ਼ਖਮੀ ਹੋ ਗਏ ਹਨ। ਇਹ ਮਜ਼ਦੂਰ ਵੀ ਇਕ ਟਰੱਕ ਵਿਚ ਬੈਠੇ ਹੋਏ ਸਨ। ਇਸ ਤੋਂ ਪਹਿਲਾਂ ਅੱਜ ਸਵੇਰੇ ਯੂਪੀ ਦੇ ਔਰਿਆ ਵਿਚ ਹੋਏ ਹਾਦਸੇ ਵਿਚ 24 ਮਜ਼ਦੂਰ ਮਾਰੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਸਾਗਰ ਦੇ ਦਲਬਤਪੁਰ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਹਾਦਸੇ 'ਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 20 ਮਜ਼ਦੂਰ ਜ਼ਖਮੀ ਹੋ ਗਏ ਹਨ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਪ੍ਰਸ਼ਾਸਨਿਕ ਅਧਿਕਾਰੀ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚ ਗਏ ਹਨ।

ਇਹ ਹਾਦਸਾ ਸਾਗਰ ਤੋਂ ਛਤਰਪੁਰ ਵੱਲ ਜਾ ਰਹੇ ਟਰੱਕ ਦੇ ਪਲਟਣ ਨਾਲ ਵਾਪਰਿਆ ਹੈ। ਇਸ 'ਚ ਹਾਦਸੇ 'ਚ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸਾਗਰ ਅਤੇ ਛਤਰਪੁਰ ਦੋਹਾਂ ਜ਼ਿਲਿਆਂ ਦੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਟ ਕਾਰਨ 24 ਮਾਰਚ ਤੋਂ ਲਾਕਡਾਊਨ ਜਾਰੀ ਹੈ। ਲਾਕਡਾਊਨ ਕਾਰਨ ਦੇਸ਼ ਵਿਚ ਆਵਾਜਾਈ ਸੇਵਾਵਾਂ ਠੱਪ ਹਨ, ਜਿਸ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰਾਂ ਦੀ ਪਰੇਸ਼ਾਨੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਤੋਂ ਪਰੇਸ਼ਾਨ ਮਜ਼ਦੂਰ ਪੈਦਲ ਹੀ ਤੁਰਨ ਲਈ ਮਜਬੂਰ ਹਨ ਅਤੇ ਹੁਣ ਤੱਕ ਕਈ ਮਜ਼ਦੂਰ ਹਾਦਸਿਆਂ ਵਿਚ ਮਾਰੇ ਜਾ ਚੁੱਕੇ ਹਨ।

-PTCNews

Related Post