'ਅਗਨੀਪਥ' ਸਕੀਮ ਦਾ ਮੁੱਦਾ ਪਹੁੰਚਿਆ ਸੁਪਰੀਮ ਕੋਰਟ

By  Pardeep Singh June 18th 2022 01:35 PM

ਨਵੀਂ ਦਿੱਲੀ: ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਅਗਨੀਪਥ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਸਕੀਮ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਅਗਨੀਪਥ ਯੋਜਨਾ ਦੀ ਸਮੀਖਿਆ ਦੀ ਮੰਗ ਕੀਤੀ ਗਈ ਹੈ।

Tablighi Jamaat: SC directs to consider future visa applications of blacklisted person  ਐਡਵੋਕੇਟ ਵਿਸ਼ਾਲ ਤਿਵਾਰੀ ਨੇ ਸੁਪਰੀਮ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਅਗਨੀਪਥ 'ਤੇ ਹੋਈ ਹਿੰਸਾ ਦੇ ਮਾਮਲੇ ਦੀ ਜਾਂਚ ਲਈ ਐੱਸਆਈਟੀ ਗਠਿਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਹੋਈ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰਨ ਦੀ ਮੰਗ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਫੌਜ ਦੀ ਭਰਤੀ ਲਈ ਅਗਨੀਪਥ ਯੋਜਨਾ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਕਈ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ ਹੋਏ। ਤੇਲੰਗਾਨਾ ਦੇ ਸਿਕੰਦਰਾਬਾਦ ਸਟੇਸ਼ਨ 'ਤੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ ਗਈ, ਜਿਸ 'ਚ ਇਕ ਦੀ ਮੌਤ ਹੋ ਗਈ, ਜਦਕਿ ਕਈ ਵਿਦਿਆਰਥੀ ਜ਼ਖਮੀ ਹੋ ਗਏ। ਗੁੱਸੇ ਵਿੱਚ ਆਏ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਈ ਰੇਲ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ, ਜਨਤਕ ਜਾਇਦਾਦ ਦੀ ਭੰਨਤੋੜ ਕੀਤੀ ਗਈ ਅਤੇ ਹਾਈਵੇਅ ਅਤੇ ਰੇਲਵੇ ਲਾਈਨਾਂ ਨੂੰ ਰੋਕ ਦਿੱਤਾ ਗਿਆ।

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 200 ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। ਪ੍ਰਦਰਸ਼ਨਾਂ ਤੋਂ ਬਾਅਦ 35 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਕਈ ਟਰੇਨਾਂ ਦਾ ਸਫਰ ਮੰਜ਼ਿਲ ਤੋਂ ਪਹਿਲਾਂ ਹੀ ਖਤਮ ਹੋ ਗਿਆ। ਉੱਤਰ ਪ੍ਰਦੇਸ਼ ਤੋਂ ਲੈ ਕੇ ਤੇਲੰਗਾਨਾ ਤੱਕ ਅਤੇ ਬਿਹਾਰ ਤੋਂ ਮੱਧ ਪ੍ਰਦੇਸ਼ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਗੁੱਸੇ 'ਚ ਆਏ ਨੌਜਵਾਨਾਂ ਦੀ ਭੀੜ ਨੇ ਇੱਟਾਂ-ਪੱਥਰ ਸੁੱਟੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਯੋਜਨਾ ਬਾਰੇ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ:'ਅਗਨੀਪਥ' ਸਕੀਮ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ, ਵੇਖੋ ਖਾਸ ਤਸਵੀਰਾਂ

-PTC News

Related Post